ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਅਜਾਇਬ ਘਰ 'ਚ 8 ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

By  KRISHAN KUMAR SHARMA February 7th 2024 03:18 PM

ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਕੇਂਦਰੀ ਅਜਾਇਬ ਘਰ 'ਚ ਬੁੱਧਵਾਰ ਪ੍ਰਿੰਸੀਪਲ ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਐਸਜੀਪੀਸੀ, ਜਥੇਦਾਰ ਮਾਨ ਸਿੰਘ ਹੰਭੋ, ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ, ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ, ਗਿਆਨੀ ਦਲੀਪ ਸਿੰਘ ਕਥਾਵਾਚਕ, ਜਥੇਦਾਰ ਰਤਨ ਸਿੰਘ ਜੱਫਰਵਾਲ, ਸੰਤ ਬਾਬਾ ਚੰਦਾ ਸਿੰਘ ਮਹੰਤ, ਸੰਤ ਗਿਆਨੀ ਜੰਗ ਸਿੰਘ ਰਾਗੀ ਸਮੇਤ 8 ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।

ਅੱਜ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਦੀਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੇ ਹੋਰ ਕਈ ਐਸਜੀਪੀਸੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ। ਇਸ ਮੌਕੇ ਮਹਾਨ ਸ਼ਖ਼ਸੀਅਤਾਂ ਦੇ ਵੀ ਪਰਿਵਾਰਕ ਮੈਂਬਰ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਸ੍ਰੋਮਣੀ ਕਮੇਟੀ (SGPC) ਦੇ ਆਗੂਆਂ ਨੇ ਦਸਿਆ ਕਿ ਮਹਾਨ ਅਜਾਇਬ ਘਰ ਦੇ ਵਿੱਚ ਉਨ੍ਹਾਂ ਮਹਾਨ ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ, ਜਿਨਾਂ ਨੇ ਸਿੱਖ ਕੌਮ (Sikh News ) ਦਾ ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਲਈ ਚੰਗੇ ਕੰਮ ਕੀਤੇ ਹੋਣ ਉਹ ਬਹੁਤ ਹੀ ਮਹਾਨ ਲੋਕ ਹੁੰਦੇ ਹਨ, ਜਿਨ੍ਹਾਂ ਦੀਆਂ ਤਸਵੀਰਾਂ ਇਸ ਅਜਾਇਬ ਘਰ (sikh Museum) ਵਿੱਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਤਸਵੀਰਾਂ ਜੋ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੀ ਬਹੁਤ ਹੀ ਵਡਮੁੱਲੀ ਦੇਣ ਹੈ ਸਿੱਖ ਕੌਮ ਦੇ ਲਈ ਜਿਸਦੇ ਚਲਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਕਾਇਦਾ ਚੋਣ ਕੀਤੀ ਗਈ ਤੇ ਇਨ੍ਹਾਂ ਦੇ ਨਾਂ ਪੇਸ਼ ਕੀਤੇ ਗਏ, ਜਿਸ ਤੋਂ ਬਾਅਦ ਅੱਜ ਇਹ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਉਨ੍ਹਾਂ ਦਾ ਇਤਿਹਾਸ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਅਤੇ ਉਪਲਬੱਧੀਆਂ ਆਉਣ ਵਾਲੀ ਪੀੜੀ ਨੂੰ ਦਿਖਾਉਣ ਅਤੇ ਅਜਿਹੇ ਮਹਾਨ ਯੋਧਿਆਂ ਨੂੰ ਬਣਦਾ ਮਾਣ ਸਨਮਾਨ ਦਿੰਦਿਆਂ ਇਹ ਉਪਰਾਲਾ ਕੀਤਾ ਗਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰੋਪੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਇਸ ਮੌਕੇ ਇਹਨਾਂ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਅੱਜ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਸਾਡੇ ਪਰਿਵਾਰਿਕ ਮੈਂਬਰਾਂ ਦੀਆਂ ਤਸਵੀਰਾਂ ਅੱਜ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾ ਰਹੀਆਂ ਹਨ, ਜੋ ਲੋਕ ਇੱਥੇ ਆ ਕੇ ਇਨ੍ਹਾਂ ਦੀਆਂ ਤਸਵੀਰਾਂ ਦੇਖਣਗੇ। ਇਨ੍ਹਾਂ ਨੇ ਕੌਮ ਦੇ ਲਈ ਬਹੁਤ ਮਹਾਨ ਕੰਮ ਕੀਤੇ ਹਨ। ਇਹ ਯੋਧੇ ਰਹੇ ਹਨ ਜੋ ਜੁਗੋ ਜੁਗੋ ਤੱਕ ਅਮਰ ਰਹਿਣਗੇ।

Related Post