Manjinder Singh Lalpura : ਖਡੂਰ ਸਾਹਿਬ ਤੋਂ ਆਪ ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ ! ਹਾਈਕੋਰਟ ਨੇ ਵਿਧਾਇਕ ਸਮੇਤ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

MLA Manjinder Singh Lalpura : ਆਗੂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਤਰਨਤਾਰਨ ਦੇ ਜਸਵੰਤ ਸਿੰਘ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਮਨਜਿੰਦਰ ਸਿੰਘ ਲਾਲਪੁਰਾ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਪਟੀਸ਼ਨ 'ਤੇ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤੇ ਹਨ।

By  KRISHAN KUMAR SHARMA February 23rd 2026 05:07 PM -- Updated: February 23rd 2026 05:12 PM

MLA Manjinder Singh Lalpura : ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਆਗੂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਤਰਨਤਾਰਨ ਦੇ ਜਸਵੰਤ ਸਿੰਘ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਮਨਜਿੰਦਰ ਸਿੰਘ ਲਾਲਪੁਰਾ, ਪੰਜਾਬ ਸਰਕਾਰ (Punjab Government) ਅਤੇ ਹੋਰਾਂ ਨੂੰ ਪਟੀਸ਼ਨ 'ਤੇ ਜਵਾਬ ਮੰਗਣ ਲਈ ਨੋਟਿਸ ਜਾਰੀ ਕੀਤੇ ਹਨ।

ਪਟੀਸ਼ਨਕਰਤਾ ਨੇ ਹਾਈਕੋਰਟ 'ਚ ਕੀ ਕਿਹਾ ? 

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਾਲਪੁਰਾ ਨੂੰ ਤਰਨਤਾਰਨ ਦੀ ਇੱਕ ਅਦਾਲਤ ਨੇ 2013 ਵਿੱਚ ਇੱਕ ਔਰਤ 'ਤੇ ਹਮਲਾ ਕਰਨ ਅਤੇ ਐਸਸੀ/ਐਸਟੀ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਸੀ ਅਤੇ ਪਿਛਲੇ ਸਾਲ ਸਤੰਬਰ ਵਿੱਚ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੇ ਤਹਿਤ, ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਉਸਦੀ ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ। ਇਸ ਦੇ ਬਾਵਜੂਦ, ਹਾਈ ਕੋਰਟ ਨੇ ਅੱਜ ਤੱਕ ਉਸਦੀ ਮੈਂਬਰਸ਼ਿਪ ਰੱਦ ਨਾ ਕਰਨ ਨੂੰ ਚੁਣੌਤੀ ਦਿੱਤੀ ਹੈ।

ਪਟੀਸ਼ਨਕਰਤਾ ਦਾ ਇਲਜ਼ਾਮ ਹੈ ਕਿ ਹਾਈ ਕੋਰਟ ਨੇ ਅਜੇ ਤੱਕ ਲਾਲਪੁਰਾ 'ਤੇ ਲਗਾਈ ਗਈ ਸਜ਼ਾ 'ਤੇ ਰੋਕ ਨਹੀਂ ਲਗਾਈ ਹੈ, ਜੋ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਸਿੱਟੇ ਵਜੋਂ, ਪਟੀਸ਼ਨਕਰਤਾ ਨੇ ਹੁਣ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ, ਲਾਲਪੁਰਾ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ 30 ਮਾਰਚ ਤੱਕ ਜਵਾਬ ਮੰਗਿਆ ਹੈ।

ਵਿਧਾਇਕ ਨੂੰ ਛੇੜਛਾੜ ਮਾਮਲੇ 'ਚ ਸੁਣਾਈ ਗਈ ਸੀ ਸਜ਼ਾ

ਦੱਸ ਦਈਏ ਕਿ ਹੈ ਕਿ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਹਮਲੇ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਪੁਲਿਸ ਨੇ ਵਿਧਾਇਕ ਸਮੇਤ ਸੱਤ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 12 ਸਤੰਬਰ ਨੂੰ ਸੁਣਵਾਈ ਤੋਂ ਬਾਅਦ, ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

Related Post