'ਕਿਰਪਾ ਕਰਕੇ ਦਿੱਲੀ ਦੇ ਬਜਟ ਨੂੰ ਨਾ ਰੋਕੋ’ CM ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਦਿੱਲੀ ਸਰਕਾਰ ਦਾ ਬਜਟ ਮੰਗਲਵਾਰ ਨੂੰ ਵਿਧਾਨ ਸਭਾ 'ਚ ਪੇਸ਼ ਨਹੀਂ ਹੋਵੇਗਾ। ਅਜਿਹਾ ਇਸ ਲਈ ਹੈ ਕਿਉਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜੇ ਬਜਟ ਪ੍ਰਸਤਾਵ ਨੂੰ ਆਪਣੀ ਮਨਜ਼ੂਰੀ ਨਹੀਂ ਦਿੱਤੀ ਹੈ।

By  Jasmeet Singh March 21st 2023 11:12 AM

ਨਵੀਂ ਦਿੱਲੀ: ਦਿੱਲੀ ਸਰਕਾਰ ਦਾ ਬਜਟ ਮੰਗਲਵਾਰ ਨੂੰ ਵਿਧਾਨ ਸਭਾ 'ਚ ਪੇਸ਼ ਨਹੀਂ ਹੋਵੇਗਾ। ਅਜਿਹਾ ਇਸ ਲਈ ਹੈ ਕਿਉਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜੇ ਬਜਟ ਪ੍ਰਸਤਾਵ ਨੂੰ ਆਪਣੀ ਮਨਜ਼ੂਰੀ ਨਹੀਂ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕੇਜਰੀਵਾਲ ਨੇ ਪੀਐਮ ਮੋਦੀ ਨੂੰ ਦਿੱਲੀ ਬਜਟ ਨੂੰ ਨਾ ਰੋਕਣ ਦੀ ਅਪੀਲ ਕੀਤੀ ਹੈ।

ਸੀਐਮ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਦੇਸ਼ ਦੇ 75 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸੂਬੇ ਦਾ ਬਜਟ ਰੋਕਿਆ ਗਿਆ ਹੈ। ਉਨ੍ਹਾਂ ਕਿਹਾ "ਤੁਸੀਂ ਸਾਡੇ ਨਾਲ ਕਿਉਂ ਨਾਰਾਜ਼ ਹੋ? ਕਿਰਪਾ ਕਰਕੇ ਦਿੱਲੀ ਦੇ ਬਜਟ ਨੂੰ ਨਾ ਰੋਕੋ। ਦਿੱਲੀ ਵਾਸੀ ਤੁਹਾਡੇ ਅੱਗੇ ਹੱਥ ਜੋੜ ਕੇ ਬੇਨਤੀ ਕਰਦੇ ਹਨ। ਸਾਡਾ ਬਜਟ ਪਾਸ ਕਰੋ।"

ਇਸ ਤੋਂ ਪਹਿਲਾਂ ਸੋਮਵਾਰ ਨੂੰ ਸੀਐਮ ਕੇਜਰੀਵਾਲ ਨੇ ਕਿਹਾ ਸੀ ਕਿ ਕੇਂਦਰ 'ਗੁੰਡਾਗਰਦੀ' ਦਾ ਸਹਾਰਾ ਲੈ ਰਿਹਾ ਹੈ ਅਤੇ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਦੇ ਬਜਟ ਨੂੰ ਰੋਕਿਆ ਗਿਆ ਹੈ।

ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਮੁੱਖ ਸਕੱਤਰ ਦਿੱਲੀ ਸਰਕਾਰ ਨਾਲ ਮਿਲ ਕੇ ਸਾਜ਼ਿਸ਼ ਰਚ ਰਹੇ ਹਨ। ਤਿੰਨ ਦਿਨਾਂ ਤੱਕ ਉਨ੍ਹਾਂ ਨੇ ਸਰਕਾਰ ਦੇ ਬਜਟ ਨਾਲ ਸਬੰਧਤ ਫਾਈਲ 'ਤੇ ਕੇਂਦਰ ਤੋਂ ਮੰਗੀਆਂ ਟਿੱਪਣੀਆਂ ਵਾਲੀ ਫਾਈਲ ਦਬਾ ਕੇ ਰੱਖੀ। ਇਹ ਦੇਸ਼ਧ੍ਰੋਹ ਦਾ ਅਪਰਾਧ ਹੈ। AAP ਨੇ ਪੁੱਛਿਆ ਕਿ ਕੀ LG ਸਾਹਬ ਮੁੱਖ ਸਕੱਤਰ ਅਤੇ ਵਿੱਤ ਸਕੱਤਰ ਖਿਲਾਫ ਕਾਰਵਾਈ ਕਰਨਗੇ?

Related Post