PTC News
Search
🔍 Search

ਅਮਿਤਾਭ ਬੱਚਨ ਦੇ ਘਰ ਫਾਇਰਿੰਗ ਕਰਨ ਦੀ ਸਾਜ਼ਿਸ਼, ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਕਰਨ ਦੀ ਯੋਜਨਾ ਬਣਾਉਣ ਦੇ ਆਰੋਪ ਵਿੱਚ ਦਿੱਲੀ ਪੁਲਿਸ ਨੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਜਲੰਧਰ ਦਾ ਰਹਿਣ ਵਾਲਾ ਵਿਕਾਸ ਠਾਕੁਰ ਅਤੇ ਤਰਨਤਾਰਨ ਦਾ ਰਹਿਣ ਵਾਲਾ ਦੀਪਕ ਸਿੰਘ ਸ਼ਾਮਲ ਹਨ।

By  Amritpal Singh November 15th 2026 01:34 PM

ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਕਰਨ ਦੀ ਯੋਜਨਾ ਬਣਾਉਣ ਦੇ ਆਰੋਪ ਵਿੱਚ ਦਿੱਲੀ ਪੁਲਿਸ ਨੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਜਲੰਧਰ ਦਾ ਰਹਿਣ ਵਾਲਾ ਵਿਕਾਸ ਠਾਕੁਰ ਅਤੇ ਤਰਨਤਾਰਨ ਦਾ ਰਹਿਣ ਵਾਲਾ ਦੀਪਕ ਸਿੰਘ ਸ਼ਾਮਲ ਹਨ। ਦੋਵੇਂ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਲਈ ਕੰਮ ਕਰਦੇ ਹਨ। ਪੁਲਿਸ ਸੂਤਰਾਂ ਮੁਤਾਬਕ, ਗੈਂਗਸਟਰ 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਮਿਤਾਭ ਬੱਚਨ ਦੇ ਕਥਿਤ ਬਿਆਨ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ। ਹਾਲਾਂਕਿ, ਅਮਿਤਾਭ ਬੱਚਨ ਨੇ ਅਜਿਹਾ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕੀਤਾ ਹੈ।


ਪੁਲਿਸ ਮੁਤਾਬਕ, ਵਿਕਾਸ ਦਿੱਲੀ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਵਸੂਲਣ ਲਈ ਉਸ ‘ਤੇ ਫਾਇਰਿੰਗ ਕਰਨ ਆਇਆ ਸੀ। ਉੱਥੇ ਹੀ, ਦੀਪਕ 3 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ Instagram ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ।


ਅਮਿਤਾਭ ਬੱਚਨ ਦੇ ਘਰ ਦੇ ਬਾਹਰ ਫਾਇਰਿੰਗ ਕਰਨੀ ਸੀ

ਦੀਪਕ ਸਿੰਘ ਅੰਮ੍ਰਿਤਸਰ ਵਿੱਚ 3 ਅਕਤੂਬਰ ਨੂੰ ਹੋਏ Instagram ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਇਸ ਮਾਮਲੇ ਵਿੱਚ ਉਸ ਦੇ ਨਾਲ ਸ਼ਾਮਲ ਪਲਵਿੰਦਰ ਸਿੰਘ ਉਰਫ਼ ਕਾਕਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।


ਪੁਲਿਸ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਦੀਪਕ ਨੂੰ ਮੁੰਬਈ ਵਿੱਚ ਲੰਬੇ ਸਮੇਂ ਤੱਕ ਰੁਕਣ ਲਈ ਕਿਹਾ ਗਿਆ ਸੀ। ਉਸ ਨੂੰ ਅਮਿਤਾਭ ਬੱਚਨ ਦੇ ਘਰ ਦੇ ਬਾਹਰ ਫਾਇਰਿੰਗ ਕਰਨੀ ਸੀ।


ਪੁਲਿਸ ਮੁਤਾਬਕ, ਗੈਂਗਸਟਰ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਅਮਿਤਾਭ ਦੇ ਕਥਿਤ ਬਿਆਨ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ। ਹਾਲਾਂਕਿ, ਅਮਿਤਾਭ ਨੇ ਅਜਿਹਾ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕੀਤਾ ਹੈ।


ਦਿੱਲੀ ਦੇ ਕਾਰੋਬਾਰੀ ‘ਤੇ ਫਾਇਰਿੰਗ ਕਰਨੀ ਸੀ

ਦਿੱਲੀ ਪੁਲਿਸ ਦੇ ਡਿਪਟੀ ਕਮਿਸ਼ਨਰ ਨਾਰਾ ਚੈਤਨਿਆ ਮੁਤਾਬਕ, ਵਿਕਾਸ ਠਾਕੁਰ ਜਲੰਧਰ ਦੇ ਨਿਊ ਗਾਂਧੀ ਨਗਰ ਦਾ ਰਹਿਣ ਵਾਲਾ ਹੈ। ਉਸ ਨੂੰ ਮੁੰਬਈ ਤੋਂ ਦਿੱਲੀ ਭੇਜਿਆ ਗਿਆ ਸੀ। ਇੱਥੇ ਉਸ ਨੇ ਇੱਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਲਈ ਉਸ ‘ਤੇ ਫਾਇਰਿੰਗ ਕਰਨੀ ਸੀ।


ਇਸ ਹਮਲੇ ਵਿੱਚ ਦੀਪਕ ਸਿੰਘ ਨੇ ਵੀ ਸ਼ਾਮਲ ਹੋਣਾ ਸੀ, ਪਰ ਪੁਲਿਸ ਨੇ ਵਾਰਦਾਤ ਤੋਂ ਪਹਿਲਾਂ ਹੀ ਵਿਕਾਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਮੁੰਬਈ ਵਿੱਚ ਕਾਰਵਾਈ ਕਰਦਿਆਂ ਦੀਪਕ ਨੂੰ ਵੀ ਫੜ ਲਿਆ ਗਿਆ।


ਅਮਿਤਾਭ ‘ਤੇ ਲੱਗੇ ਸਨ ਆਰੋਪ – ਦੰਗਿਆਂ ਦੌਰਾਨ ਭੀੜ ਨੂੰ ਭੜਕਾਇਆ ਸੀ

ਕੁਝ ਸਿੱਖ ਜਥੇਬੰਦੀਆਂ ਅਤੇ 1984 ਦੇ ਦੰਗਿਆਂ ਦੀ ਗਵਾਹ ਜਗਦੀਸ਼ ਕੌਰ ਨੇ ਆਰੋਪ ਲਗਾਇਆ ਸੀ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਦੇ AIIMS ਹਸਪਤਾਲ ਦੇ ਬਾਹਰ ਅਮਿਤਾਭ ਬੱਚਨ ਨੇ ਭੀੜ ਨੂੰ ਭੜਕਾਇਆ ਸੀ।


ਸ਼ਿਕਾਇਤਕਰਤਾਵਾਂ ਦਾ ਦਾਅਵਾ ਸੀ ਕਿ ਅਮਿਤਾਭ ਨੇ ਦੂਰਦਰਸ਼ਨ ਦੇ ਲਾਈਵ ਪ੍ਰਸਾਰਣ ਦੌਰਾਨ ਹੱਥ ਉੱਪਰ ਚੁੱਕ ਕੇ ‘ਖੂਨ ਦਾ ਬਦਲਾ ਖੂਨ’ ਅਤੇ ‘ਖੂਨ ਦੇ ਛਿੱਟੇ ਸਿੱਖਾਂ ਦੇ ਘਰਾਂ ਤੱਕ ਪਹੁੰਚਣੇ ਚਾਹੀਦੇ ਹਨ’ ਵਰਗੇ ਨਾਅਰੇ ਲਗਾਏ ਸਨ। ਹਾਲਾਂਕਿ, ਇਸ ਕਥਿਤ ਪ੍ਰਸਾਰਣ ਦੀ ਕੋਈ ਵੀ ਅਧਿਕਾਰਤ ਵੀਡੀਓ ਹੁਣ ਤੱਕ ਜਨਤਕ ਨਹੀਂ ਹੋਈ ਹੈ।


2014 ਵਿੱਚ ਅਮਰੀਕੀ ਅਦਾਲਤ ਵੱਲੋਂ ਭੇਜਿਆ ਗਿਆ ਸੀ ਸੰਮਨ

ਅਕਤੂਬਰ 2014 ਵਿੱਚ Sikhs for Justice ਨੇ ਲਾਸ ਏਂਜਲਸ ਦੀ ਇੱਕ ਸੰਘੀ ਅਦਾਲਤ ਵਿੱਚ ਅਮਿਤਾਭ ਬੱਚਨ ਦੇ ਕਥਿਤ ਬਿਆਨ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਦੀਵਾਨੀ ਮੁਕੱਦਮਾ ਦਾਇਰ ਕੀਤਾ ਸੀ। ਬੱਚਨ ਨੇ ਕਾਨੂੰਨੀ ਤੌਰ ‘ਤੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਸੀ। ਇਸ ਤੋਂ ਇਲਾਵਾ, ਭਾਰਤ ਦੀ ਕਿਸੇ ਵੀ ਜਾਂਚ ਏਜੰਸੀ ਨੇ 1984 ਦੇ ਦੰਗਿਆਂ ਵਿੱਚ ਅਮਿਤਾਭ ਬੱਚਨ ਨੂੰ ਕਦੇ ਮੁਲਜ਼ਮ ਨਹੀਂ ਬਣਾਇਆ ਅਤੇ ਨਾ ਹੀ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਮਿਲਿਆ।


ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਆਏ ਸਨ ਦੋ ਈਮੇਲ

ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ 6 ਨਵੰਬਰ ਨੂੰ ਮਿਲਿਆ ਸੀ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਮੁੰਬਈ ਦੀ ਮੇਅਰ ਰਿਤੂ ਤਾਵੜੇ ਨੂੰ ਵੀ ਇੱਕ ਧਮਕੀ ਭਰਿਆ ਈਮੇਲ ਮਿਲਿਆ ਸੀ। ਇਸ ਵਿੱਚ ਵੀ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਗੱਲ ਲਿਖੀ ਗਈ ਸੀ।

Related Post