Pahalgam attack : ਪਹਿਲਗਾਮ ਹਮਲੇ ਤੋਂ 3 ਦਿਨ ਪਹਿਲਾਂ PM ਮੋਦੀ ਨੂੰ ਭੇਜੀ ਗਈ ਸੀ ਖੁਫੀਆ ਰਿਪੋਰਟ, ਤਾਂਹੀ ਕਸ਼ਮੀਰ ਦੌਰਾ ਕੀਤਾ ਸੀ ਰੱਦ ,ਖੜਗੇ ਦਾ ਵੱਡਾ ਦਾਅਵਾ

Pahalgam attack : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁਫੀਆ ਰਿਪੋਰਟ ਭੇਜੀ ਗਈ ਸੀ

By  Shanker Badra May 6th 2025 03:37 PM

Pahalgam attack : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ  ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁਫੀਆ ਰਿਪੋਰਟ ਭੇਜੀ ਗਈ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਦਾ ਕਸ਼ਮੀਰ ਦੌਰਾ ਰੱਦ ਕਰ ਦਿੱਤਾ ਗਿਆ ਸੀ। ਖੜਗੇ ਨੇ ਝਾਰਖੰਡ ਦੇ ਰਾਂਚੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਖੁਫੀਆ ਰਿਪੋਰਟ ਭੇਜੀ ਗਈ ਸੀ।

ਉਨ੍ਹਾਂ ਕਿਹਾ ਕਿ ਇਹ ਇੰਟੈਲੀਜੈਂਸ ਫੇਲੀਅਰ ਹੈ। ਸਰਕਾਰ ਨੇ ਇਸਨੂੰ ਸਵੀਕਾਰ ਕੀਤਾ ਹੈ ਅਤੇ ਹੁਣ ਉਹ ਇਸ 'ਚ ਸੁਧਾਰ ਕਰਨਗੇ। ਜੇਕਰ ਸਰਕਾਰ ਇਸ ਬਾਰੇ ਜਾਣਦੀ ਸੀ ਤਾਂ ਉਨ੍ਹਾਂ ਨੇ ਕੁਝ ਕੀਤਾ ਕਿਉਂ ਨਹੀਂ ? ਮੈਨੂੰ ਪਤਾ ਲੱਗਾ ਕਿ ਹਮਲੇ ਤੋਂ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਖੁਫੀਆ ਰਿਪੋਰਟ ਭੇਜੀ ਗਈ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਦਾ ਕਸ਼ਮੀਰ ਦੌਰਾ ਰੱਦ ਕਰ ਦਿੱਤਾ ਗਿਆ। ਮੈਂ ਇਹ ਅਖ਼ਬਾਰ ਵਿੱਚ ਵੀ ਪੜ੍ਹਿਆ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਪੁੱਛਿਆ ਕਿ ਜਦੋਂ ਇੰਟੈਲੀਜੈਂਸ ਤੁਹਾਡੀ ਸੁਰੱਖਿਆ ਲਈ ਇਹ ਕਹਿੰਦੀ ਹੈ ਕਿ ਉੱਥੇ ਜਾਣਾ ਸਹੀ ਨਹੀਂ ਹੈ ਤਾਂ ਤੁਸੀਂ ਇਹ ਗੱਲ ਆਮ ਲੋਕਾਂ ਦੀ ਸੁਰੱਖਿਆ ਲਈ ਉੱਥੇ ਦੀ ਬਾਰਡਰ ਫੋਰਸ ਅਤੇ ਪੁਲਿਸ ਨੂੰ ਇਹੀ ਗੱਲ ਕਿਉਂ ਨਹੀਂ ਦੱਸੀ। ਅੱਤਵਾਦੀ ਹਮਲੇ ਦੀਆਂ ਖੁਫੀਆ ਰਿਪੋਰਟਾਂ ਹੋਣ ਦੇ ਬਾਵਜੂਦ ਕੇਂਦਰ ਨੇ ਪਹਿਲਗਾਮ ਵਿੱਚ ਹੋਰ ਸੁਰੱਖਿਆ ਕਰਮਚਾਰੀ ਕਿਉਂ ਨਹੀਂ ਤਾਇਨਾਤ ਕੀਤੇ?

ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ ਜਦੋਂ ਕਿ 17 ਜ਼ਖਮੀ ਹੋਏ ਸਨ। ਇਹ ਹਮਲਾ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਅੱਤਵਾਦੀਆਂ ਨੇ ਚੁਣ -ਚੁਣ ਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਸੀ।


Related Post