ਪੀਐਮ ਮੋਦੀ ਨੇ ਮਾਂ ਹੀਰਾਬੇਨ ਦੀ ਚਿਖਾ ਨੂੰ ਨਮ ਅੱਖਾਂ ਨਾਲ ਦਿੱਤੀ ਅਗਨੀ

ਪ੍ਰਧਾਨ ਨਰਿੰਦਰ ਮੋਦੀ ਆਪਣੀ ਮਾਂ ਹੀਰਾਬੇਨ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਭਰਾਵਾਂ ਦੇ ਨਾਲ ਮਾਂ ਦੀ ਦੇਹ ਨੂੰ ਮੋਢਾ ਦਿੱਤਾ ਅਤੇ ਨਮ ਅੱਖਾਂ ਨਾਲ ਚਿਖਾ ਨੂੰ ਅਗਨੀ ਦਿੱਤੀ।

By  Ravinder Singh December 30th 2022 10:01 AM -- Updated: December 30th 2022 12:03 PM

ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਦੇਹਾਂਤ ਹੋ ਗਿਆ। ਮੋਦੀ ਆਪਣੀ ਮਾਂ ਨੂੰ ਅੰਤਿਮ ਵਿਦਾਈ ਦੇਣ ਲਈ ਗਾਂਧੀਨਗਰ ਪਹੁੰਚੇ। ਪੀਐਮ ਮੋਦੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਮਾਂ ਦੀ ਦੇਹ ਨੂੰ ਮੋਢਾ ਦਿੱਤਾ। ਇਸ ਤੋਂ ਬਾਅਦ ਮੋਦੀ ਨੇ ਮਾਂ ਹੀਰਾਬੇਨ ਦੀ ਚਿਖਾ ਨੂੰ ਨਮ ਅੱਖਾਂ ਨਾਲ ਅਗਨੀ ਦਿੱਤੀ।


ਇਸ ਮੌਕੇ 'ਤੇ ਪੀਐਮ ਮੋਦੀ ਦੇ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਸਨ। ਹੀਰਾਬੇਨ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਣ ਲਈ  ਭਾਜਪਾ ਵਰਕਰਾਂ ਤੇ ਆਗੂਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਅੱਜ ਤੜਕੇ 3.30 ਵਜੇ ਹੀਰਾਬੇਨ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਮਾਂ ਨੂੰ ਸ਼ਰਧਾਂਜਲੀ ਦਿੱਤੀ।



ਇਸ ਦੇ ਨਾਲ ਹੀ ਪਰਿਵਾਰ ਨੇ ਭਾਵੁਕ ਅਪੀਲ ਕੀਤੀ। ਪਰਿਵਾਰ ਵੱਲੋਂ  ਕਿਹਾ ਗਿਆ ਹੈ ਕਿ ਇਸ ਔਖੀ ਘੜੀ ਵਿੱਚ ਤੁਹਾਡੀਆਂ ਦੁਆਵਾਂ ਲਈ ਅਸੀਂ ਤੁਹਾਡੇ ਸਾਰਿਆਂ ਦੇ ਧੰਨਵਾਦੀ ਹਾਂ। ਸਾਡੀ ਸਾਰਿਆਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਵਿਚਾਰਾਂ ਵਿੱਚ ਰੱਖਣ ਤੇ ਆਪਣੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮਾਂ ਨੂੰ ਜਾਰੀ ਰੱਖਣ। ਇਹ ਹੀ ਹੀਰਾਬੇਨ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।


ਕਾਬਿਲੇਗੌਰ ਹੈ ਕਿ ਹੀਰਾਬੇਨ ਦਾ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।


ਗੁਜਰਾਤ ਸਰਕਾਰ ਵੱਲੋਂ ਵੀਰਵਾਰ ਨੂੰ ਹੀ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਹਾਦਸਾਗ੍ਰਸਤ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ

Related Post