PM Modi Mother Death: ਪੀਐਮ ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ 'ਚ ਦੇਹਾਂਤ, ਪੂਰਾ ਦੇਸ਼ ਸ਼ੋਕ 'ਚ ਡੁੱਬਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਨੇ ਅੱਜ ਅਹਿਮਦਾਬਾਦ ਦੇ ਇਕ ਹਸਪਤਾਲ ਵਿਚ ਆਖ਼ਰੀ ਸਾਹ ਲਏ। ਉਹ ਸਿਹਤ ਵਿਚ ਦਿੱਕਤ ਕਾਰਨ ਕਈ ਦਿਨ ਤੋਂ ਹਸਪਤਾਲ ਵਿਚ ਦਾਖ਼ਲ ਸਨ।

By  Ravinder Singh December 30th 2022 08:05 AM -- Updated: December 30th 2022 08:37 AM

ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਤੜਕੇ ਅਹਿਮਦਾਬਾਦ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਤਬੀਅਤ ਬੁੱਧਵਾਰ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਹੀਰਾਬੇਨ ਨੇ ਅੱਜ ਤੜਕੇ 3.30 ਵਜੇ ਆਖਰੀ ਸਾਹ ਲਏ। ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ।


ਨਰਿੰਦਰ ਮੋਦੀ ਨੇ ਮਾਂ ਹੀਰਾਬੇਨ ਦੇ ਦੇਹਾਂਤ ਦੀ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਟਵੀਟ ਕੀਤਾ ਕਿ, "ਇੱਕ ਸ਼ਾਨਦਾਰ ਸਦੀ ਦਾ ਪ੍ਰਮਾਤਮਾ ਦੇ ਚਰਨਾਂ ਵਿੱਚ ਵਿਰਾਮ... ਮਾਂ ਵਿੱਚ ਮੈਂ ਹਮੇਸ਼ਾਂ ਉਸ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ 'ਚ ਇਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਹੈ।"


ਕਾਬਿਲੇਗੌਰ ਹੈ ਕਿ 100 ਸਾਲਾ ਹੀਰਾਬੇਨ ਦਾ ਅਹਿਮਦਾਬਾਦ ਦੇ ਇਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਗੁਜਰਾਤ ਸਰਕਾਰ ਵੱਲੋਂ ਵੀਰਵਾਰ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਇੱਥੇ ਹਸਪਤਾਲ 'ਚ ਆਪਣੀ ਮਾਂ ਨਾਲ ਮੁਲਾਕਾਤ ਕੀਤੀ ਸੀ। ਉਹ ਇਕ ਘੰਟੇ ਤੋਂ ਵੱਧ ਸਮੇਂ ਤੱਕ ਹਸਪਤਾਲ ਵਿੱਚ ਰੁਕੇ ਸਨ। ਉਨ੍ਹਾਂ ਸਿਵਲ ਹਸਪਤਾਲ ਦੇ ਕੰਪਲੈਕਸ ਵਿੱਚ ਸਥਿਤ ਸਰਕਾਰੀ ਸਹਾਇਤਾ ਪ੍ਰਾਪਤ ਆਟੋਨੋਮਸ ਮੈਡੀਕਲ ਸਹੂਲਤ ਦੇ ਡਾਕਟਰਾਂ ਨਾਲ ਵੀ ਮਾਂ ਦੀ ਸਿਹਤ ਸਬੰਧੀ ਗੱਲਬਾਤ ਕੀਤੀ ਸੀ।

ਹੀਰਾਬੇਨ ਗਾਂਧੀਨਗਰ ਸ਼ਹਿਰ ਦੇ ਨੇੜੇ ਰਾਏਸਾਨ ਪਿੰਡ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਛੋਟੇ ਭਰਾ ਪੰਕਜ ਮੋਦੀ ਨਾਲ ਰਹਿੰਦੀ ਸੀ। ਉਨ੍ਹਾਂ ਨੂੰ ਹੀਰਾ ਬਾ ਵੀ ਕਿਹਾ ਜਾਂਦਾ ਹੈ। ਪ੍ਰਧਾਨ ਮੰਤਰੀ ਜਦੋਂ ਵੀ ਗੁਜਰਾਤ ਜਾਂਦੇ ਸਨ ਤਾਂ ਉਹ ਰਾਏਸਨ ਜਾ ਕੇ ਆਪਣੀ ਮਾਂ ਨੂੰ ਜ਼ਰੂਰ ਮਿਲਦੇ ਸਨ।


ਸੂਤਰਾਂ ਮੁਤਾਬਕ ਸਾਹ ਲੈਣ 'ਚ ਤਕਲੀਫ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪੀਐਮ ਮੋਦੀ ਦੀ ਮਾਂ ਹੀਰਾਬੇਨ ਗਾਂਧੀਨਗਰ ਸ਼ਹਿਰ ਦੇ ਨੇੜੇ ਰਾਏਸਾਨ ਪਿੰਡ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਛੋਟੇ ਭਰਾ ਪੰਕਜ ਮੋਦੀ ਦੇ ਨਾਲ ਰਹਿੰਦੀ ਸੀ। ਪ੍ਰਧਾਨ ਮੰਤਰੀ ਨੇ ਨਿਯਮਿਤ ਤੌਰ 'ਤੇ ਰਾਏਸਨ ਦਾ ਦੌਰਾ ਕੀਤਾ ਅਤੇ ਗੁਜਰਾਤ ਦੇ ਆਪਣੇ ਜ਼ਿਆਦਾਤਰ ਦੌਰਿਆਂ ਦੌਰਾਨ ਆਪਣੀ ਮਾਂ ਨਾਲ ਸਮਾਂ ਬਿਤਾਇਆ।

Related Post