PM Modi Punjab Visit: ਮੁੜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

PM Modi Punjab Visit: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ

By  Amritpal Singh July 2nd 2026 05:40 PM -- Updated: July 2nd 2026 08:01 PM

PM Modi Punjab Visit: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਪੰਜਾਬ ਨੂੰ ਵਿਕਾਸ ਦੀਆਂ ਵੱਡੀਆਂ ਸੌਗਾਤਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਸੂਬੇ ਦੇ ਇੰਫਰਾਸਟਰਕਚਰ, ਉਦਯੋਗ ਅਤੇ ਰੋਜ਼ਗਾਰ ਖੇਤਰ ਨੂੰ ਨਵਾਂ ਬਲ ਮਿਲੇਗਾ।

ਬਿੱਟੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਵੱਖ-ਵੱਖ ਰਾਜਨੀਤਿਕ ਧਿਰਾਂ ਵੱਲੋਂ ਇਸ ਦੌਰੇ ਨੂੰ ਲੈ ਕੇ ਆਪਣੀਆਂ ਪ੍ਰਤੀਕ੍ਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਇਹ ਦੌਰਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ‘ਤੇ ਵੀ ਅਸਰ ਪਾ ਸਕਦਾ ਹੈ।

ਜਾਣਕਾਰੀ ਮੁਤਾਬਿਕ, ਦੌਰੇ ਦੌਰਾਨ ਕਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਸਕਦਾ ਹੈ, ਜਿਸ ਵਿੱਚ ਸੜਕਾਂ, ਰੇਲਵੇ, ਉਦਯੋਗਿਕ ਨਿਵੇਸ਼ ਅਤੇ ਹੋਰ ਵਿਕਾਸੀ ਯੋਜਨਾਵਾਂ ਸ਼ਾਮਲ ਹੋ ਸਕਦੀਆਂ ਹਨ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਨਵੀਆਂ ਸਕੀਮਾਂ ਦੀ ਵੀ ਘੋਸ਼ਣਾ ਕੀਤੀ ਜਾ ਸਕਦੀ ਹੈ।

ਹਾਲਾਂਕਿ, ਦੌਰੇ ਦੀ ਤਾਰੀਖ ਹਾਲੇ ਅਧਿਕਾਰਕ ਤੌਰ ‘ਤੇ ਐਲਾਨੀ ਨਹੀਂ ਗਈ, ਪਰ ਸਰਕਾਰੀ ਸਰੋਤਾਂ ਮੁਤਾਬਕ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਕਿਹੜੀਆਂ ਨਵੀਆਂ ਸੌਗਾਤਾਂ ਲੈ ਕੇ ਆਉਣਗੇ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਫਰਵਰੀ ਵਿਚ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦਾ ਦੌਰਾ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ’ਤੇ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਵੀ ਕੀਤਾ ਸੀ। ਇੱਥੋਂ  ਮੋਦੀ ਡੇਰਾ ਸੱਚਖੰਡ ਬੱਲਾਂ ਗਏ ਸਨ।



Related Post