PM Modi IN USA : ਫਰਾਂਸ ਦਾ ਦੌਰਾ ਪੂਰਾ ਕਰਕੇ ਅਮਰੀਕਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਟਰੰਪ ਨਾਲ ਕਰਨਗੇ ਮੁਲਾਕਾਤ; ਇਨ੍ਹਾਂ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ

ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਨਾਲ ਵਿਅਕਤੀਗਤ ਅਤੇ ਪ੍ਰਤੀਨਿਧੀ ਮੰਡਲ ਪੱਧਰ 'ਤੇ ਦੁਵੱਲੀਆਂ ਮੀਟਿੰਗਾਂ ਕਰਨਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਕੁਝ ਗਲੋਬਲ ਨੇਤਾਵਾਂ ਵਿੱਚੋਂ ਇੱਕ ਹਨ ਜੋ 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਮਰੀਕਾ ਦਾ ਦੌਰਾ ਕਰ ਰਹੇ ਹਨ।

By  Aarti February 13th 2025 10:44 AM

PM Modi IN USA :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਦੇਰ ਸ਼ਾਮ ਦੋ ਦਿਨਾਂ ਅਮਰੀਕਾ ਦੌਰੇ 'ਤੇ ਪਹੁੰਚੇ। ਇੱਥੇ ਉਨ੍ਹਾਂ ਦਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਦੋਵੇਂ ਆਗੂ ਦੁਵੱਲੀਆਂ ਮੀਟਿੰਗਾਂ ਵੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਫਰਾਂਸ ਦੀ ਆਪਣੀ ਯਾਤਰਾ ਸਮਾਪਤ ਕਰਕੇ ਮਾਰਸੇਲੀ ਤੋਂ ਅਮਰੀਕਾ ਲਈ ਰਵਾਨਾ ਹੋ ਗਏ। ਇਹ ਉਨ੍ਹਾਂ ਦੇ ਦੋ ਦੇਸ਼ਾਂ ਦੇ ਦੌਰੇ ਦਾ ਦੂਜਾ ਪੜਾਅ ਹੈ। ਉਹ 10 ਫਰਵਰੀ ਨੂੰ ਫਰਾਂਸ ਪਹੁੰਚੇ ਸੀ। 

ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਨਾਲ ਵਿਅਕਤੀਗਤ ਅਤੇ ਪ੍ਰਤੀਨਿਧੀ ਮੰਡਲ ਪੱਧਰ 'ਤੇ ਦੁਵੱਲੀਆਂ ਮੀਟਿੰਗਾਂ ਕਰਨਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਕੁਝ ਗਲੋਬਲ ਨੇਤਾਵਾਂ ਵਿੱਚੋਂ ਇੱਕ ਹਨ ਜੋ 20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਮਰੀਕਾ ਦਾ ਦੌਰਾ ਕਰ ਰਹੇ ਹਨ। ਮੋਦੀ ਅਤੇ ਟਰੰਪ ਵਿਚਕਾਰ ਮੁਲਾਕਾਤ ਦੌਰਾਨ ਕਈ ਦੁਵੱਲੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ। ਵਿਦੇਸ਼ ਨੀਤੀ ਦੀ ਨਿਗਰਾਨੀ ਕਰਨ ਵਾਲੇ ਮਾਹਿਰਾਂ ਨੇ ਸੰਕੇਤ ਦਿੱਤਾ ਹੈ ਕਿ ਕੁਝ ਸੰਵੇਦਨਸ਼ੀਲ ਮੁੱਦਿਆਂ 'ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।

ਪੀਐਮ ਮੋਦੀ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਟਰੰਪ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਵੱਖ-ਵੱਖ ਦੇਸ਼ਾਂ ਤੋਂ ਆਯਾਤ ਹੋਣ ਵਾਲੇ ਸਮਾਨ 'ਤੇ ਟੈਰਿਫ ਲਗਾਉਣ ਦੀ ਧਮਕੀ ਦੇ ਰਹੇ ਹਨ। ਮੋਦੀ ਦੀ ਫੇਰੀ ਤੋਂ ਪਹਿਲਾਂ, ਇੱਕ ਅਮਰੀਕੀ ਫੌਜੀ ਜਹਾਜ਼ 5 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ ਜਿਸ ਵਿੱਚ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਸਨ, ਜਿਨ੍ਹਾਂ ਵਿੱਚੋਂ 30 ਪੰਜਾਬ ਦੇ ਸਨ। ਇਹ ਭਾਰਤੀਆਂ ਦਾ ਪਹਿਲਾ ਜੱਥਾ ਸੀ ਜਿਸਨੂੰ ਟਰੰਪ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਆਪਣੀ ਕਾਰਵਾਈ ਦੇ ਹਿੱਸੇ ਵਜੋਂ ਦੇਸ਼ ਨਿਕਾਲਾ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਵਿੱਚ ਕਾਰੋਬਾਰੀ ਆਗੂਆਂ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਵੀ ਗੱਲਬਾਤ ਕਰਨਗੇ। ਮਿਸਰੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਟਰੰਪ ਨਾਲ ਦੁਵੱਲੀ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਸੀ ਕਿ ਖੇਤਰੀ ਅਤੇ ਅੰਤਰਰਾਸ਼ਟਰੀ ਸਥਿਤੀ 'ਤੇ ਚਰਚਾ ਕਰਨ ਤੋਂ ਇਲਾਵਾ, ਕਈ ਦੁਵੱਲੇ ਮੁੱਦਿਆਂ 'ਤੇ ਵੀ ਗੱਲਬਾਤ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : 1984 Anti-Sikh Riots:1984 ਸਿੱਖ ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ, ਜਾਣੋਂ ਕਦੋਂ ਮਿਲੇਗੀ ਸਜ਼ਾ

Related Post