Jalandhar ਦੇ ਡੇਰਾ ਸੱਚਖੰਡ ਬੱਲਾਂ ਪਹੁੰਚੇ PM ਮੋਦੀ ,ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ , ਹਲਵਾਰਾ ਹਵਾਈ ਅੱਡੇ ਦਾ ਕੀਤਾ ਉਦਘਾਟਨ

Adampur Airport : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਦੌਰੇ 'ਤੇ ਆਏ ਹਨ। ਉਹ ਆਦਮਪੁਰ ਹਵਾਈ ਅੱਡੇ 'ਤੇ ਉਤਰੇ ਹਨ। ਉਨ੍ਹਾਂ ਨੇ ਹਲਵਾਰਾ ਹਵਾਈ ਅੱਡੇ 'ਤੇ ਨਵੇਂ ਟਰਮੀਨਲ ਦਾ ਵਰਚੁਅਲੀ ਉਦਘਾਟਨ ਕੀਤਾ ਅਤੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖਿਆ ਹੈ।

By  Shanker Badra February 1st 2026 04:29 PM -- Updated: February 1st 2026 04:46 PM

PM Modi Jalandhar Visit  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਮਹਾਰਾਜ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰੀ ਰਵਿਦਾਸ ਨਾਮਲੇਵਾ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਹ ਸ਼ਰਧਾਲੂਆਂ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਦਿੱਤੇ 2 ਮਹੱਤਵਪੂਰਨ ਤੋਹਫ਼ੇ 

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ 'ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਆਦਮਪੁਰ ਰੱਖਣ ਦਾ ਉਦਘਾਟਨ ਕੀਤਾ। ਫਿਰ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਦਾ ਵਰਚੁਅਲੀ ਉਦਘਾਟਨ ਕੀਤਾ ਹੈ।

ਹਲਵਾਰਾ ਏਅਰਪੋਰਟ ਦੇ ਉਦਘਾਟਨੀ ਰਸਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ, ਸ਼੍ਰੀ ਮੁਰਲੀਧਰ ਮੋਹਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਦਾ ਸਵਾਗਤ ਕੀਤਾ । ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਵਾਸੀਆਂ ਨੂੰ ਕੀਮਤੀ ਸੌਗਾਤ ਦਿੱਤੀ ਹੈ।

 ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਲਵਾਰਾ ਹਵਾਈ ਅੱਡੇ 'ਤੇ ਕਿਹਾ, "ਅੱਜ ਕੇਂਦਰ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਦਿਹਾੜੇ 'ਤੇ ਬਜਟ ਪੇਸ਼ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਵਾਰਾਣਸੀ ਵਿੱਚ ਗੁਰੂ ਮਹਾਰਾਜ ਦਾ ਦਿਵਸ ਮਨਾਉਂਦੇ ਸਨ ਪਰ ਇਸ ਵਾਰ ਉਹ ਪੰਜਾਬ ਦੇ ਡੇਰਾ ਸੱਚਖੰਡ ਬੱਲਾਂ ਆਏ। ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ।"

Related Post