PM Modi Visit : ਇੰਡੋਨੇਸ਼ੀਆ, ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਦੌਰੇ ’ਤੇ ਜਾਣਗੇ PM ਮੋਦੀ; ਵੀਜ਼ਾ ਮੁੱਦੇ ’ਤੇ ਹੋ ਸਕਦੀ ਹੈ ਅਹਿਮ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਤੋਂ 11 ਜੁਲਾਈ ਤੱਕ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਛੇ ਦਿਨਾਂ ਦੌਰੇ 'ਤੇ ਰਹਿਣਗੇ। ਇਹ ਦੌਰਾ ਰਣਨੀਤਕ ਸਾਂਝੇਦਾਰੀ, ਵਪਾਰ, ਰੱਖਿਆ, ਸਾਈਬਰ ਸੁਰੱਖਿਆ, ਨਵੀਆਂ ਤਕਨਾਲੋਜੀਆਂ, ਸੱਭਿਆਚਾਰਕ ਸਹਿਯੋਗ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਭਾਰਤ ਦੀ 'ਐਕਟ ਈਸਟ' ਨੀਤੀ ਨੂੰ ਤਾਜ਼ਾ ਹੁਲਾਰਾ ਦੇਣ 'ਤੇ ਕੇਂਦ੍ਰਿਤ ਹੋਵੇਗਾ।

By  Aarti July 4th 2026 08:56 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਤੋਂ 11 ਜੁਲਾਈ ਤੱਕ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਛੇ ਦਿਨਾਂ ਦੌਰੇ 'ਤੇ ਰਹਿਣਗੇ। ਇਸ ਦੌਰੇ ਦਾ ਉਦੇਸ਼ ਹਿੰਦ ਮਹਾਸਾਗਰ ਦੇ ਪੂਰਬੀ ਖੇਤਰ ਵਿੱਚ ਭਾਰਤ ਦੇ ਰਣਨੀਤਕ ਅਤੇ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਆਸਟਰੇਲੀਆ ਦੌਰੇ ਦੌਰਾਨ ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਮੁੱਦੇ ’ਤੇ ਅਹਿਮ ਚਰਚਾ ਹੋ ਸਕਦੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਹ ਪੁਸ਼ਟੀ ਕੀਤੀ ਗਈ ਹੈ। 

ਦੱਸ ਦਈਏ ਕਿ ਭਾਰਤ ਸਰਕਾਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਆਸਟਰੇਲੀਆ ਦੌਰੇ ਦੌਰਾਨ ਭਾਰਤੀ ਵਿਦਿਆਰਥੀ ਵੀਜ਼ਿਆਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਆਸਟਰੇਲੀਆ ਸਰਕਾਰ ਸਾਹਮਣੇ ਉਠਾਇਆ ਜਾਵੇਗਾ। ਇਹ ਮੁੱਦਾ ਦੋਵੇਂ ਦੇਸ਼ਾਂ ਦੇ ਆਗੂਆਂ ਵਿਚਾਲੇ ਹੋਣ ਵਾਲੀ ਗੱਲਬਾਤ ਦਾ ਅਹਿਮ ਹਿੱਸਾ ਹੋਵੇਗਾ।

ਵਿਦੇਸ਼ ਮੰਤਰਾਲੇ ਦੇ ਜੁਅਇੰਟ ਸਕੱਤਰ (ਇੰਡੋ-ਪੈਸੀਫਿਕ) ਵਿਸ਼ਵੇਸ਼ ਨੇਗੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਸਟਰੇਲੀਆ ਅਜੇ ਵੀ ਭਾਰਤੀ ਵਿਦਿਆਰਥੀਆਂ ਲਈ ਪੜ੍ਹਾਈ ਦਾ ਇੱਕ ਬਹੁਤ ਪਸੰਦੀਦਾ ਦੇਸ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀ ਵੀਜ਼ਿਆਂ ਦੀ ਮਨਜ਼ੂਰੀ ਵਿੱਚ ਹੋ ਰਹੀ ਦੇਰੀ ਅਤੇ ਦਾਖ਼ਲਾ ਪ੍ਰਕਿਰਿਆ ਨਾਲ ਜੁੜੀਆਂ ਹੋਰ ਸਮੱਸਿਆਵਾਂ ਬਾਰੇ ਜਾਣਕਾਰੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਲਗਾਤਾਰ ਆਸਟਰੇਲੀਆ ਸਰਕਾਰ ਨਾਲ ਸੰਪਰਕ ਵਿੱਚ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੀਜ਼ਾ ਪ੍ਰਕਿਰਿਆ ਕਾਰਨ ਅਸਲ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੇ ਆਸਟਰੇਲੀਆ ਜਾ ਕੇ ਪੜ੍ਹਾਈ ਜਾਂ ਕੰਮ ਕਰਨ ਦੇ ਮੌਕਿਆਂ 'ਤੇ ਕੋਈ ਮਾੜਾ ਅਸਰ ਨਾ ਪਵੇ। ਉਨ੍ਹਾਂ ਦੱਸਿਆ ਕਿ ਇਹ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲਿਆਈ ਲੀਡਰਸ਼ਿਪ ਵਿਚਾਲੇ ਹੋਣ ਵਾਲੀ ਚਰਚਾ ਦਾ ਹਿੱਸਾ ਹੋਵੇਗਾ।

ਇਹ ਵੀ ਪੜ੍ਹੋ  : Pakistan Gurdwara Restoration : ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦਾ ਹਿੱਸਾ ਢਾਹੁਣ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ

Related Post