Pahalgam Terror Attack : ਅੱਤਵਾਦੀਆਂ ਨੂੰ ਕਲਪਨਾ ਤੋਂ ਵੀ ਵੱਡੀ ਸਜ਼ਾ ਮਿਲੇਗੀ ,ਮਿੱਟੀ ਚ ਮਿਲਾ ਦੇਵਾਂਗੇ ,ਪਹਿਲਗਾਮ ਅੱਤਵਾਦੀ ਹਮਲੇ ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਅੱਜ ਬਿਹਾਰ ਦੀ ਧਰਤੀ ਤੋਂ ਮੈਂ ਪੂਰੀ ਦੁਨੀਆ ਨੂੰ ਦੱਸਦਾ ਹਾਂ ਕਿ ਅਸੀਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾ ਦੇਵਾਂਗੇ। ਅੱਤਵਾਦ ਨਾਲ ਭਾਰਤ ਦੇ ਜਜ਼ਬੇ ਨੂੰ ਕਦੇ ਵੀ ਤੋੜਿਆ ਨਹੀਂ ਜਾ ਸਕਦਾ। ਅੱਤਵਾਦ ਨੂੰ ਬਖਸ਼ਿਆ ਨਹੀਂ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਹੁਣ ਅੱਤਵਾਦੀਆਂ ਦੀ ਬਚੀ ਜ਼ਮੀਨ ਨੂੰ ਮਿੱਟੀ 'ਚ ਮਿਲਾਉਣ ਦਾ ਸਮਾਂ ਆ ਗਿਆ ਹੈ। 140 ਕਰੋੜ ਭਾਰਤੀਆਂ ਦੀ ਇੱਛਾ ਸ਼ਕਤੀ ਹੁਣ ਅੱਤਵਾਦ ਦੇ ਆਕਾਵਾਂ ਦੀ ਕਮਰ ਤੋੜ ਦੇਵੇਗੀ

By  Shanker Badra April 24th 2025 02:02 PM -- Updated: April 24th 2025 02:15 PM
Pahalgam Terror Attack : ਅੱਤਵਾਦੀਆਂ ਨੂੰ ਕਲਪਨਾ ਤੋਂ ਵੀ ਵੱਡੀ ਸਜ਼ਾ ਮਿਲੇਗੀ ,ਮਿੱਟੀ ਚ ਮਿਲਾ ਦੇਵਾਂਗੇ ,ਪਹਿਲਗਾਮ ਅੱਤਵਾਦੀ ਹਮਲੇ ਤੇ ਬੋਲੇ PM ਮੋਦੀ

 Pahalgam Terror Attack : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਦੌਰੇ 'ਤੇ ਹਨ। ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ 'ਤੇ ਉਨ੍ਹਾਂ ਨੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਕਿਹਾ ਕਿ ਅਸੀਂ ਅੱਤਵਾਦ ਦੀ ਕਮਰ ਤੋੜ ਦੇਵਾਂਗੇ। ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮਾਸੂਮ ਦੇਸ਼ ਵਾਸੀਆਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ। ਇਸ ਘਟਨਾ ਨਾਲ ਪੂਰਾ ਦੇਸ਼ ਦੁਖੀ ਹੈ। ਪੂਰਾ ਦੇਸ਼ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਅੱਤਵਾਦੀ ਹਮਲੇ ਵਿੱਚ ਕਿਸੇ ਨੇ ਆਪਣਾ ਪੁੱਤਰ ਗੁਆ ਦਿੱਤਾ ਹੈ, ਕਿਸੇ ਨੇ ਆਪਣਾ ਭਰਾ ਗੁਆ ਦਿੱਤਾ ਹੈ, ਕਿਸੇ ਨੇ ਆਪਣਾ ਜੀਵਨ ਸਾਥੀ ਗੁਆ ਦਿੱਤਾ ਹੈ। ਉਨ੍ਹਾਂ ਵਿੱਚੋਂ ਕੁਝ ਬੰਗਾਲੀ ਬੋਲਦੇ ਸਨ, ਕੁਝ ਕੰਨੜ ਬੋਲਦੇ ਸਨ, ਕੁਝ ਮਰਾਠੀ ਸਨ, ਕੁਝ ਉੜੀਆ ਸਨ, ਕੁਝ ਗੁਜਰਾਤੀ ਸਨ, ਕੁਝ ਬਿਹਾਰ ਤੋਂ ਸਨ। ਅੱਜ ਉਨ੍ਹਾਂ ਸਾਰੇ ਲੋਕਾਂ ਦੀ ਮੌਤ 'ਤੇ ਕਾਰਗਿਲ ਤੋਂ ਕੰਨਿਆਕੁਮਾਰੀ ਤੱਕ ਸਾਡਾ ਦੁੱਖ ਇੱਕੋ ਜਿਹਾ ਹੈ। ਸਾਡਾ ਗੁੱਸਾ ਇੱਕੋ ਜਿਹਾ ਹੈ। ਇਹ ਹਮਲਾ ਸਿਰਫ਼ ਨਿਹੱਥੇ ਸੈਲਾਨੀਆਂ 'ਤੇ ਹੀ ਨਹੀਂ ਹੋਇਆ ਹੈ, ਸਗੋਂ ਦੇਸ਼ ਦੇ ਦੁਸ਼ਮਣਾਂ ਨੇ ਭਾਰਤ ਦੀ ਆਤਮਾ 'ਤੇ ਹਮਲਾ ਕਰਨ ਦੀ ਹਿੰਮਤ ਕੀਤੀ ਹੈ। ਮੈਂ ਇਹ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ, ਜਿਨ੍ਹਾਂ ਅੱਤਵਾਦੀਆਂ ਨੇ ਇਹ ਹਮਲਾ ਕੀਤਾ ਅਤੇ ਜਿਨ੍ਹਾਂ ਨੇ ਇਸ ਹਮਲੇ ਦੀ ਸਾਜ਼ਿਸ਼ ਰਚੀ, ਉਨ੍ਹਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਵੀ ਵੱਡੀ ਸਜ਼ਾ ਮਿਲੇਗੀ। 

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਅੱਜ ਬਿਹਾਰ ਦੀ ਧਰਤੀ ਤੋਂ ਮੈਂ ਪੂਰੀ ਦੁਨੀਆ ਨੂੰ ਦੱਸਦਾ ਹਾਂ ਕਿ ਅਸੀਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾ ਦੇਵਾਂਗੇ। ਅੱਤਵਾਦ ਨਾਲ ਭਾਰਤ ਦੇ ਜਜ਼ਬੇ ਨੂੰ ਕਦੇ ਵੀ ਤੋੜਿਆ ਨਹੀਂ ਜਾ ਸਕਦਾ। ਅੱਤਵਾਦ ਨੂੰ ਬਖਸ਼ਿਆ ਨਹੀਂ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਹੁਣ ਅੱਤਵਾਦੀਆਂ ਦੀ ਬਚੀ ਜ਼ਮੀਨ ਨੂੰ ਮਿੱਟੀ 'ਚ ਮਿਲਾਉਣ ਦਾ ਸਮਾਂ ਆ ਗਿਆ ਹੈ। 140 ਕਰੋੜ ਭਾਰਤੀਆਂ ਦੀ ਇੱਛਾ ਸ਼ਕਤੀ ਹੁਣ ਅੱਤਵਾਦ ਦੇ ਆਕਾਵਾਂ ਦੀ ਕਮਰ ਤੋੜ ਦੇਵੇਗੀ।

ਦੱਸ ਦੇਈਏ ਕਿ ਜੰਮੂ -ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ ਜਿੱਥੇ 26 ਲੋਕਾਂ ਦੀ ਜਾਨ ਚਲੀ ਗਈ, ਜਦਕਿ 17 ਜ਼ਖਮੀ ਹੋਏ ਹਨ। ਉੱਥੇ ਹੀ ਦੇਸ਼ ਦੇ ਤਿੰਨ ਅਫ਼ਸਰ ਵੀ ਇਸ ਕਾਇਰਾਨਾ ਹਮਲੇ ਦਾ ਸ਼ਿਕਾਰ ਹੋਏ ਹਨ। ਇਸ ਹਮਲੇ ਵਿੱਚ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸੋਗ ਅਤੇ ਗੁੱਸੇ ਦਾ ਮਾਹੌਲ ਹੈ। ਇਹ ਹਮਲਾ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਕੀਤਾ ਗਿਆ, ਜਿਸ ਵਿੱਚ ਅੱਤਵਾਦੀਆਂ ਨੇ ਚੁਣ -ਚੁਣ ਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ।

Related Post