Mann Ki Baat 100th Episode: ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਦਾ ਸਿੱਧਾ ਪ੍ਰਸਾਰਣ, ਜਾਣੋ ਕਦੋਂ ਅਤੇ ਕਿਵੇਂ ਸੁਣ ਸਕਦੇ 100ਵਾਂ ਐਪੀਸੋਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ (ਅੱਜ ) ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਇਸ ਸਬੰਧੀ ਕਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੱਥੇ ਜਾਣੋ ਕਿ ਤੁਸੀਂ ਇਸ ਪ੍ਰੋਗਰਾਮ ਨੂੰ ਕਦੋਂ, ਕਿੱਥੇ ਅਤੇ ਕਿਵੇਂ ਸੁਣ ਸਕੋਗੇ।

By  Jasmeet Singh April 30th 2023 08:51 AM -- Updated: April 30th 2023 08:59 AM

Mann Ki Baat 100th Episode: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ (ਅੱਜ ) ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਇਸ ਸਬੰਧੀ ਕਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੱਥੇ ਜਾਣੋ ਕਿ ਤੁਸੀਂ ਇਸ ਪ੍ਰੋਗਰਾਮ ਨੂੰ ਕਦੋਂ, ਕਿੱਥੇ ਅਤੇ ਕਿਵੇਂ ਸੁਣ ਸਕੋਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ 100ਵੇਂ ਐਪੀਸੋਡ ਦਾ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਦੇ 'ਟਰੱਸਟੀਸ਼ਿਪ ਕੌਂਸਲ ਚੈਂਬਰ' ਵਿੱਚ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਖਾਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਭਾਜਪਾ ਨੇ ਕਈ ਤਿਆਰੀਆਂ ਕੀਤੀਆਂ ਹਨ। ਭਾਜਪਾ ਨੇ ਦੇਸ਼ ਭਰ ਵਿੱਚ ਹਰ ਵਿਧਾਨ ਸਭਾ ਹਲਕੇ ਵਿੱਚ ਔਸਤਨ 100 ਥਾਵਾਂ ’ਤੇ ਅਜਿਹੀਆਂ ਸਹੂਲਤਾਂ ਬਣਾਈਆਂ ਹਨ। ਜਿੱਥੇ ਲੋਕ ਇਸਨੂੰ ਸੁਣ ਸਕਦੇ ਹਨ। 


ਪੀਐਮ ਮੋਦੀ ਦੀ ਮਨ ਕੀ ਬਾਤ ਕਿੱਥੇ ਅਤੇ ਕਿਵੇਂ ਸੁਣ ਸਕੋਗੇ

ਦੱਸ ਦੇਈਏ ਕਿ ਤੁਸੀਂ ਪੀਐਮ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ, ਡੀਡੀ ਨਿਊਜ਼ ਅਤੇ ਨਰਿੰਦਰ ਮੋਦੀ ਮੋਬਾਈਲ ਐਪ 'ਤੇ ਸੁਣ ਸਕਦੇ ਹੋ। ਇਸ ਦੇ ਨਾਲ ਹੀ ਹਿੰਦੀ ਵਿੱਚ ਪ੍ਰਸਾਰਿਤ ਹੋਣ ਤੋਂ ਬਾਅਦ ਇਸ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ ਵੱਲੋਂ ਖੇਤਰੀ ਭਾਸ਼ਾਵਾਂ ਵਿੱਚ ਵੀ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਇਸ ਤੋਂ ਇਲਾਵਾ, ਤੁਸੀਂ ਮਨ ਕੀ ਬਾਤ ਦੇ ਟਵਿੱਟਰ ਹੈਂਡਲ 'ਤੇ ਪ੍ਰੋਗਰਾਮ ਨਾਲ ਸਬੰਧਤ ਅਪਡੇਟਸ ਵੀ ਦੇਖ ਸਕਦੇ ਹੋ।

ਕਦੋਂ ਸ਼ੁਰੂ ਹੋਇਆ?

ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਦਾ ਪਹਿਲਾ ਟੈਲੀਕਾਸਟ 3 ਅਕਤੂਬਰ 2014 ਨੂੰ ਹੋਇਆ ਸੀ। ਉਦੋਂ ਤੋਂ ਇਹ ਹਰ ਮਹੀਨੇ ਪ੍ਰਸਾਰਿਤ ਹੁੰਦਾ ਹੈ। ਇਹ 52 ਭਾਰਤੀ ਭਾਸ਼ਾਵਾਂ, ਉਪਭਾਸ਼ਾਵਾਂ ਅਤੇ 11 ਵਿਦੇਸ਼ੀ ਭਾਸ਼ਾਵਾਂ ਵਿੱਚ ਪ੍ਰਸਾਰਿਤ ਹੁੰਦਾ ਹੈ। ਇਸ ਪ੍ਰੋਗਰਾਮ ਦੇ ਜ਼ਰੀਏ, ਪੀਐਮ ਮੋਦੀ ਦੇਸ਼ ਦੇ ਹਰ ਕੋਨੇ ਵਿੱਚ ਸ਼ਾਨਦਾਰ ਕੰਮ ਕਰ ਰਹੇ ਲੋਕਾਂ ਨਾਲ ਚਰਚਾ ਅਤੇ ਗੱਲਬਾਤ ਕਰਦੇ ਹਨ।


ਨਿਊਯਾਰਕ ਵਿੱਚ ਵੀ ਕੀਤਾ ਜਾਵੇਗਾ ਪ੍ਰਸਾਰਿਤ 

ਇੱਥੋਂ ਤੱਕ ਕਿ ਮਨ ਕੀ ਬਾਤ ਦੇ 100ਵੇਂ ਐਪੀਸੋਡ ਦਾ ਨਿਊਯਾਰਕ ਵਿੱਚ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਉਸ ਸਮੇਂ ਨਿਊਯਾਰਕ ਵਿੱਚ ਡੇਢ ਵੱਜ ਚੁੱਕੇ ਹੋਣਗੇ। ਐਤਵਾਰ ਨੂੰ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਹੋਣ ਵਾਲੇ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਇਤਿਹਾਸਕ ਅਤੇ ਬੇਮਿਸਾਲ ਹੋਵੇਗਾ।

ਸਾਢੇ ਤਿੰਨ ਲੱਖ ਥਾਵਾਂ 'ਤੇ ਕੀਤਾ ਜਾਵੇਗਾ ਪ੍ਰਸਾਰਿਤ 

ਮਨ ਕੀ ਬਾਤ ਪ੍ਰੋਗਰਾਮ ਦਾ 100ਵਾਂ ਐਪੀਸੋਡ 30 ਅਪ੍ਰੈਲ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਇਸ ਸਬੰਧੀ ਮਨ ਕੀ ਬਾਤ ਪ੍ਰੋਗਰਾਮ ਦਾ 100ਵਾਂ ਐਪੀਸੋਡ ਦੇਸ਼ ਭਰ ਵਿੱਚ ਸਾਢੇ ਤਿੰਨ ਲੱਖ ਥਾਵਾਂ 'ਤੇ ਪ੍ਰਸਾਰਿਤ ਕੀਤਾ ਜਾਵੇਗਾ। ਝਾਰਖੰਡ ਵਿੱਚ ਵੀ 81 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 8,100 ਥਾਵਾਂ 'ਤੇ ਮਨ ਕੀ ਬਾਤ ਦੇ 100ਵੇਂ ਐਪੀਸੋਡ ਦੇ ਪੂਰੇ ਹੋਣ 'ਤੇ ਇੱਕ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।

7th Pay Commission: ਪੁਰਾਣੀ ਪੈਨਸ਼ਨ ਤੋਂ ਬਾਅਦ ਇੱਕ ਹੋਰ ਤੋਹਫ਼ਾ, ਸਰਕਾਰ ਨੇ ਇਸ ਸੂਬੇ ਵਿੱਚ ਵਧਾਇਆ DA

Same-Gender Marriage: ਸਮਲਿੰਗੀ ਵਿਆਹ ਦੇ ਮੁੱਦੇ 'ਤੇ ਰਾਸ਼ਟਰਪਤੀ ਨੂੰ 121 ਸਾਬਕਾ ਜੱਜਾਂ ਤੇ 101 ਸਾਬਕਾ ਨੌਕਰਸ਼ਾਹਾਂ ਨੇ ਲਿਖਿਆ ਪੱਤਰ

Related Post