PM ਮੋਦੀ ਤੇ CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਲਖਨਊ ਤੋਂ ਗ੍ਰਿਫ਼ਤਾਰ

ਨੋਇਡਾ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਸੰਦੇਸ਼ ਭੇਜਣ ਦੇ ਦੋਸ਼ 'ਚ ਲਖਨਊ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

By  Ramandeep Kaur April 8th 2023 09:15 AM

ਨੋਇਡਾ: ਨੋਇਡਾ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਸੰਦੇਸ਼ ਭੇਜਣ ਦੇ ਦੋਸ਼ 'ਚ ਲਖਨਊ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟ ਅਨੁਸਾਰ ਦੋਸ਼ੀ ਕਿਸ਼ੋਰ ਨੇ ਇਕ ਮੀਡੀਆ ਹਾਊਸ ਨੂੰ ਈ-ਮੇਲ ਭੇਜ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

ਸਹਾਇਕ ਪੁਲਿਸ ਕਮਿਸ਼ਨਰ (ਨੋਇਡਾ) ਰਜਨੀਸ਼ ਵਰਮਾ ਨੇ ਦੱਸਿਆ ਕਿ ਬਿਹਾਰ ਦੇ ਇੱਕ 16 ਸਾਲਾ ਲੜਕੇ ਨੂੰ ਸ਼ੁੱਕਰਵਾਰ ਸਵੇਰੇ ਲਖਨਊ ਦੇ ਚਿਨਹਾਟ ਇਲਾਕੇ ਤੋਂ ਫੜ ਕੇ ਇੱਥੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ 5 ਅਪ੍ਰੈਲ ਨੂੰ ਸੈਕਟਰ-20 ਥਾਣੇ 'ਚ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਸੀ। ਧਮਕੀ ਈ-ਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਇੱਕ ਤਕਨੀਕੀ ਟੀਮ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਗਿਆ ਅਤੇ ਲਖਨਊ ਦੇ ਚਿਨਹਾਟ ਇਲਾਕੇ 'ਚ ਉਸ ਦੀ ਮੌਜੂਦਗੀ ਦਾ ਪਤਾ ਲਗਾਇਆ ਗਿਆ।

11ਵੀਂ ਦੇ ਵਿਦਿਆਰਥੀ ਨੇ ਦਿੱਤੀ ਸੀ ਧਮਕੀ 

ਈ-ਮੇਲ ਭੇਜਣ ਵਾਲਾ ਸਕੂਲੀ ਵਿਦਿਆਰਥੀ ਨਿਕਲਿਆ, ਜਿਸ ਨੇ ਹੁਣੇ-ਹੁਣੇ 11ਵੀਂ ਜਮਾਤ ਦੀ ਪੜ੍ਹਾਈ ਪੂਰੀ ਕੀਤੀ ਹੈ ਅਤੇ ਉਹ ਇਸ ਸੈਸ਼ਨ ਤੋਂ 12ਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਕਰੇਗਾ। ਵਰਮਾ ਨੇ ਦੱਸਿਆ ਕਿ ਲੜਕੇ ਨੂੰ ਇੱਥੇ ਬਾਲ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਮੀਡੀਆ ਰਿਪੋਰਟ ਅਨੁਸਾਰ ਇਕ ਮੀਡੀਆ ਹਾਊਸ ਦੇ ਪ੍ਰਤੀਨਿਧੀ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਨੂੰ ਪ੍ਰਧਾਨ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਈ-ਮੇਲ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ।

ਇਹ ਵੀ ਪੜ੍ਹੋ: Shimla 'ਚ ਟ੍ਰੈਫਿਕ ਜਾਮ ਤੋਂ ਪਰੇਸ਼ਾਨ ਲੋਕ, ਪੈਦਲ ਚੱਲਣ ਲਈ ਮਜ਼ਬੂਰ

Related Post