PM Narendra Modi In Punjab: 30 ਮਈ ਨੂੰ PM ਮੋਦੀ ਦੀ ਪੰਜਾਬ ਫੇਰੀ: ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਚ ਕਰਨਗੇ ਰੈਲੀ ਨੂੰ ਸੰਬੋਧਨ
ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ’ਚ ਚੋਣ ਪ੍ਰਚਾਰ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਪੀਐਮ ਮੋਦੀ ਇੱਥੇ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।
PM Narendra Modi In Punjab: ਪੰਜਾਬ ’ਚ ਲੋਕਸਭਾ ਚੋਣਾਂ ਨੂੰ ਲੈ ਕੇ ਕੁਝ ਹੀ ਸਮਾਂ ਰਹਿ ਗਿਆ ਹੈ। 30 ਮਈ ਨੂੰ ਪੰਜਾਬ ’ਚ ਚੋਣ ਪ੍ਰਚਾਰ ਥੰਮ ਜਾਵੇਗਾ। ਜਿਸ ਦੇ ਚੱਲਦੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਸ਼ੋਰਾਂ ਦੇ ਨਾਲ ਲੋਕਾਂ ਵਿਚਾਲੇ ਵਿਚਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਇੱਕ ਵਾਰ ਫਿਰ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ’ਚ ਆਉਣਗੇ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ।
ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ’ਚ ਚੋਣ ਪ੍ਰਚਾਰ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਪੀਐਮ ਮੋਦੀ ਇੱਥੇ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ।
ਪੀਐੱਮ ਨਰਿੰਦਰ ਮੋਦੀ ਹੁਸ਼ਿਆਰਪੁਰ ’ਚ ਬੀਜੇਪੀ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਪਟਿਆਲਾ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ ਸੀ।
ਕਾਬਿਲੇਗੌਰ ਹੈ ਕਿ ਪੰਜਾਬ ’ਚ ਚੋਣ ਅਖਾੜਾ ਕਾਫੀ ਭਖਿਆ ਹੋਇਆ ਹੈ। ਪੰਜਾਬ ਸਿਆਸੀ ਆਗੂਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ’ਚ 1 ਜੂਨ ਨੂੰ ਵੋਟਾਂ ਪੈਣਗੀਆਂ ਜਿਸਦੇ ਨਤੀਜੇ 4 ਜੂਨ ਨੂੰ ਆਉਣਗੇ।
ਇਹ ਵੀ ਪੜ੍ਹੋ: Punjab Minister Video Viral: ਮੰਤਰੀ ਕਟਾਰੂਚੱਕ ਤੋਂ ਬਾਅਦ ਹੁਣ AAP ਦੇ ਇਸ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ਹੋਈ ਵਾਇਰਲ