PM security breach: PM ਦੀ ਸੁਰੱਖਿਆ ਚ ਸੰਨ੍ਹ ਮਾਮਲੇ ’ਚ ਐਕਸ਼ਨ ’ਚ ਕੇਂਦਰ ਸਰਕਾਰ, ਕੇਂਦਰ ਨੇ ਪੰਜਾਬ ਤੋਂ ਮੰਗੀ ਕਾਰਵਾਈ ਦੀ ਰਿਪੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਸਖ਼ਤੀ ਦਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਕੇਂਦਰ ਨੇ ਪੰਜਾਬ ਸਰਕਾਰ ਤੋਂ ਮਾਮਲੇ ਸਬੰਧੀ ਕਾਰਵਾਈ ਦੀ ਰਿਪੋਰਟ ਮੰਗੀ ਹੈ।

PM security breach: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਸਖ਼ਤੀ ਦਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਕੇਂਦਰ ਨੇ ਪੰਜਾਬ ਸਰਕਾਰ ਤੋਂ ਮਾਮਲੇ ਸਬੰਧੀ ਕਾਰਵਾਈ ਦੀ ਰਿਪੋਰਟ ਮੰਗੀ ਹੈ। ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਿੰਮੇਵਾਰ ਅਫਸਰਾਂ ਖਿਲਾਫ਼ ਐਕਸ਼ਨ ਨਾ ਲੈਣ ਦਾ ਕਾਰਨ ਵੀ ਪੁੱਛਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ 6 ਮਹੀਨੇ ਪਹਿਲਾਂ ਹੀ ਰਿਪੋਰਟ ਨੂੰ ਸੌਂਪ ਚੁੱਕੀ ਹੈ। ਰਿਪੋਰਟ ’ਚ ਸਾਬਕਾ ਚੀਫ ਸੈਕਟਰੀ ਅਨਿਰੁੱਧ ਤਿਵਾੜੀ ਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦਾ ਜ਼ਿਕਰ ਕੀਤਾ ਗਿਆ ਹੈ। ਕੇਂਦਰ ਵੱਲੋਂ ਮੰਗੀ ਗਈ ਰਿਪੋਰਟ ’ਚ ਜ਼ਿੰਮੇਵਾਰ ਦੱਸੇ ਅਫਸਰਾਂ ’ਤੇ ਹੁਣ ਤੱਕ ਕਾਰਵਾਈ ਦੀ ਕਾਰਵਾਈ ਦਾ ਹਿਸਾਬ ਵੀ ਮੰਗਿਆ ਹੈ।
ਕਾਬਿਲੇਗੌਰ ਹੈ ਕਿ 5 ਜਨਵਰੀ 2022 ਨੂੰ ਪੀਐੱਮ ਨਰਿੰਦਰ ਮੋਦੀ ਪੰਜਾਬ ਫੇਰੀ ’ਤੇ ਆਏ ਸੀ ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ’ਚ ਕੁਤਾਹੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਜਿਵੇਂ ਹੀ ਪੀਐੱਮ ਮੋਦੀ ਫਿਰੋਜ਼ਪੁਰ-ਮੋਗਾ ਰੋਡ 'ਤੇ ਫਲਾਈਓਵਰ 'ਤੇ ਪਹੁੰਚੇ ਤਾਂ ਇੱਥੇ ਫਸ ਗਏ ਜਿਸ ਕਾਰਨ ਉਹ ਕਿਸੇ ਵੀ ਪ੍ਰੋਗਰਾਮ ਚ ਨਹੀਂ ਪਹੁੰਚ ਸਕੇ ਅਤੇ ਵਾਪਸ ਦਿੱਲੀ ਪਰਤ ਗਏ।
ਇਹ ਵੀ ਪੜ੍ਹੋ: Chandigarh Traffic: ਚੰਡੀਗੜ੍ਹ ’ਚ ਪੈਦਲ ਸੜਕ ਪਾਰ ਕਰਨ ਲਈ ਹੁਣ ਨਹੀਂ ਕਰਨਾ ਹੋਵੇਗਾ ਇੰਤਜ਼ਾਰ !