Majitha Video : ਮੁੜ ਸਵਾਲਾਂ ਦੇ ਘੇਰੇ ’ਚ ਖਾਕੀ ! ਪੁਲਿਸ ’ਤੇ ਬਜ਼ੁਰਗ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦੇ ਇਲਜ਼ਾਮ

Majitha : ਪੰਜਾਬ ਪੁਲਿਸ 'ਤੇ ਮਜੀਠਾ ਵਿੱਚ ਇੱਕ ਬਜ਼ੁਰਗ ਦੀ ਭਾਰੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ, ਜਿਸ ਕਾਰਨ ਬਜ਼ੁਰਗ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਪੁਲਿਸ 'ਤੇ ਬਜ਼ੁਰਗ ਨੂੰ ਡਾਂਗਾਂ ਨਾਲ ਕੁੱਟਣ ਦੇ ਇਲਜ਼ਾਮ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।

By  KRISHAN KUMAR SHARMA June 9th 2026 01:22 PM -- Updated: June 9th 2026 07:42 PM

Majitha : ਹਮੇਸ਼ਾ ਆਪਣੇ ਕਾਰਨਾਮਿਆਂ ਕਰਕੇ ਚਰਚਾ 'ਚ ਰਹਿਣ ਵਾਲੀ ਪੰਜਾਬ ਪੁਲਿਸ ਇੱਕ ਵਾਰ ਮੁੜ ਸੁਰਖੀਆਂ ਵਿੱਚ ਹੈ। ਪੰਜਾਬ ਪੁਲਿਸ 'ਤੇ ਮਜੀਠਾ ਵਿੱਚ ਇੱਕ ਬਜ਼ੁਰਗ ਦੀ ਭਾਰੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ, ਜਿਸ ਕਾਰਨ ਬਜ਼ੁਰਗ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਪੁਲਿਸ 'ਤੇ ਬਜ਼ੁਰਗ ਨੂੰ ਡਾਂਗਾਂ ਨਾਲ ਕੁੱਟਣ ਦੇ ਇਲਜ਼ਾਮ ਲਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ, ਪੰਜਾਬ 'ਚ ਲੋਕਾਂ ਦੀ ਸਰਕਾਰ ਦੀ ਥਾਂ ਪੁਲਿਸ ਰਾਜ ਨੂੰ ਦਰਸਾਉਂਦੀ ਇਹ ਸਾਰੀ ਘਟਨਾ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰੀ ਕਹਾਣੀ ਵੇਖੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਇੱਕ ਨੌਜਵਾਨ ਨੂੰ ਨਸ਼ੇ ਦੇ ਮਾਮਲੇ ਵਿੱਚ ਫੜਨ ਗਈ ਸੀ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ, ਬਜ਼ੁਰਗ ਨਿਰਮਲ ਸਿੰਘ ਦੇ ਘਰ ਬਾਹਰ ਖੜੀ ਹੁੰਦੀ ਹੈ ਅਤੇ ਫਿਰ ਅੰਦਰੋਂ ਉਸ ਦੇ ਮੁੰਡੇ ਨੂੰ ਫੜ ਕੇ ਲੈ ਜਾਂਦੀ ਹੈ।

ਉਪਰੰਤ, ਪੁਲਿਸ ਮੁਲਾਜ਼ਮ ਮੁੜ ਕੇ ਆਉਂਦੇ ਹਨ ਅਤੇ ਘਰ ਦੇ ਅੰਦਰ ਵੜ ਜਾਂਦੇ ਹਨ। ਉਪਰੰਤ ਪੁਲਿਸ ਮੁਲਾਜ਼ਮ ਕੁੱਝ ਸਮੇਂ ਬਾਅਦ ਬਾਹਰ ਆਉਂਦੇ ਹਨ ਅਤੇ ਚਲੇ ਜਾਂਦੇ ਹਨ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਹੱਥ ਵਿੱਚ ਇੱਕ ਕਿਰਪਾਨ ਵੀ ਵਿਖਾਈ ਦੇ ਰਹੀ ਹੈ। ਇਸ ਸਾਰੇ ਘਟਨਾਕ੍ਰਾਮ ਨੂੰ ਲੈ ਕੇ ਪਰਿਵਾਰ ਨੇ ਕਿਹਾ ਕਿ ਪੁਲਿਸ ਵੱਲੋਂ ਬਜ਼ੁਰਗ ਦੀ ਖਿੱਚ-ਧੂਹ ਕੀਤੀ ਗਈ ਅਤੇ ਕੁੱਟਮਾਰ ਕੀਤੀ ਗਈ, ਜਿਸ ਕਾਰਨ ਨਿਰਮਲ ਸਿੰਘ ਦੀ ਮੌਤ ਹੋ ਗਈ। ਰੋਸ ਵੱਜੋਂ ਪੀੜਤ ਪਰਿਵਾਰ ਨੇ ਪਿੰਡ ਵਾਸੀਆਂ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਾ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਵੱਲੋਂ ਟਾਹਲੀ ਸਾਹਿਬ ਬੱਸ ਅੱਡੇ ’ਤੇ ਮ੍ਰਿਤਕ ਦੇਹ ਰੱਖ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਪੁਲਿਸ ਤੇ ਪਰਿਵਾਰ 'ਚ ਬਣੀ ਸਹਿਮਤੀ

ਅਖੀਰ ਸ਼ਾਮ ਨੂੰ ਪੁਲਿਸ ਵੱਲੋਂ ਇਨਸਾਫ਼ ਦੇ ਦਿੱਤੇ ਭਰੋਸਾ ਪਿੱਛੋਂ ਪੀੜਤ ਪਰਿਵਾਰ ਮ੍ਰਿਤਕ ਨਿਰਮਲ ਸਿੰਘ ਦੇ ਅੰਤਿਮ ਸਸਕਾਰ ਲਈ ਸਹਿਮਤ ਹੋ ਗਿਆ ਹੈ ਅਤੇ ਹੁਣ ਬੁੱਧਵਾਰ ਨੂੰ ਬਜ਼ੁਰਗ ਦਾ ਸਸਕਾਰ ਕੀਤਾ ਜਾਵੇਗਾ। ਇਸ ਲਾਲ ਹੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਨੌਜਵਾਨ ਦਲੇਰ ਸਿੰਘ ਨੂੰ ਵੀ ਰਿਹਾਅ ਕੀਤਾ ਗਿਆ ਅਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਪੁਲਿਸ ਦਾ ਕੀ ਹੈ ਕਹਿਣਾ ? 

ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਵੱਲੋਂ ਨਿਰਮਲ ਸਿੰਘ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟਮਾਸਟਮ ਦੀ ਰਿਪੋਰਟ ਆਉਣ ਤੋ ਬਾਅਦ ਪਤਾ ਲੱਗ ਜਾਵੇਗਾ ਕਿ ਮੌਤ ਕਿਸ ਕਾਰਨ ਹੋਈ ਹੈ।

Related Post