Sidhu Moosewala Fan: ਨਹਿਰ ’ਚ ਥਾਰ ਸੁੱਟਣ ਵਾਲੇ ਨੌਜਵਾਨ ’ਤੇ ਪੁਲਿਸ ਦੀ ਕਾਰਵਾਈ, ਇੱਥੇ ਜਾਣੋ ਪੂਰਾ ਮਾਮਲਾ

ਜਲੰਧਰ ’ਚ ਨਹਿਰ ’ਚ ਥਾਰ ਸੁੱਟਣ ਵਾਲੇ ਵਿਅਕਤੀ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਥਾਰ ਚਲਾਉਣ ਵਾਲੇ ਵਿਅਕਤੀ ਹਰਪ੍ਰੀਤ ਸਿੰਘ ਖਿਲਾਫ 283 ਅਤੇ 287 ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ

By  Aarti September 5th 2023 11:40 AM -- Updated: September 5th 2023 12:38 PM

Sidhu Moosewala Fan: ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ 'ਚ ਥਾਰ ਨੂੰ ਸੁੱਟਣ ਵਾਲੇ ਵਿਅਕਤੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦੱਸ ਦਈਏ ਕਿ ਨਹਿਰ ’ਚ ਥਾਰ ਸੁੱਟਣ ਵਾਲੇ ਵਿਅਕਤੀ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਥਾਰ ਚਲਾਉਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਥਾਰ ਚਲਾਉਣ ਵਾਲੇ ਵਿਅਕਤੀ ਹਰਪ੍ਰੀਤ ਸਿੰਘ ਖਿਲਾਫ 283 ਅਤੇ 287 ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਨਹਿਰੀ ਵਿਭਾਗ ਦੀ ਸ਼ਿਕਾਇਤ ਮਗਰੋਂ ਹੋਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ਼ ਨਾ ਮਿਲਣ ਦੇ ਗੁੱਸੇ ਵਿੱਚ ਮੁਲਜ਼ਮਾਂ ਨੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ। 

ਨੌਜਵਾਨ ਨੇ ਖੁਦ ਨੂੰ ਮੂਸੇਵਾਲਾ ਦਾ ਦੱਸਿਆ ਸੀ ਪ੍ਰਸ਼ੰਸਕ 

ਥਾਰ ਨੂੰ ਨਹਿਰ ਵਿੱਚ ਸੁੱਟਣ ਤੋਂ ਬਾਅਦ ਨੌਜਵਾਨ ਨੇ ਕਿਹਾ ਕਿ ਉਹ ਮੂਸੇਵਾਲਾ ਦਾ ਪ੍ਰਸ਼ੰਸਕ ਹੈ ਅਤੇ ਮੂਸੇਵਾਲਾ ਲਈ ਇਨਸਾਫ਼ ਲਈ ਲੜ ਰਹੇ ਹਨ। ਪੁਲਿਸ ਨੇ ਥਾਰ ਨੂੰ ਨਹਿਰ ਵਿੱਚੋਂ ਕੱਢ ਕੇ ਕਬਜ਼ੇ ਵਿੱਚ ਲੈ ਲਿਆ। ਫਿਰ ਕਾਰ ਚਲਾ ਰਹੇ ਨੌਜਵਾਨਾਂ ਅਤੇ ਉਸ ਵਿੱਚ ਸਵਾਰ ਹੋਰ ਨੌਜਵਾਨਾਂ ਨੂੰ ਥਾਣਾ ਬਾਵਾ ਬਸਤੀ ਖੇਲ ਲੈ ਗਏ। ਇਸ ਤੋਂ ਬਾਅਦ ਮੁਲਜ਼ਮਾਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਸੀ।

ਨਹਿਰ ਵਿੱਚ ਨਹਾ ਰਹੇ ਬੱਚੇ ਵਾਲ-ਵਾਲ ਬਚੇ

ਦੱਸ ਦਈਏ ਕਿ ਇਸ ਘਟਨਾ ਸਮੇਂ ਨਹਿਰ ਵਿੱਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਬੱਚੇ ਬਾਹਰ ਆ ਕੇ ਭੱਜ ਗਏ। ਇਸ ਦੌਰਾਨ ਲੋਕਾਂ ਦਾ ਕਾਫੀ ਇੱਕਠ ਹੋ ਗਿਆ ਅਤੇ ਕਾਫੀ ਹੰਗਾਮਾ ਵੀ ਹੋਇਆ। 

ਪੁਲਿਸ ਨੇ ਕਰੇਨ ਦੀ ਮਦਦ ਨਾਲ ਕੱਢੀ ਥਾਰ 

ਮੌਕੇ 'ਤੇ ਲੋਕਾਂ ਦਾ ਇਕੱਠ ਹੋ ਗਿਆ ਅਤੇ ਹੰਗਾਮਾ ਹੋ ਗਿਆ। ਲੋਕਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਥਾਰ ਗੱਡੀ ਨੂੰ ਨਹਿਰ 'ਚੋਂ ਬਾਹਰ ਕੱਢਿਆ।

ਇਹ ਵੀ ਪੜ੍ਹੋ: G20 Summit 2023: ਜੀ-20 ਸੰਮੇਲਨ ਨੂੰ ਲੈ ਕੇ ਦਿੱਲੀ ਪੁਲਿਸ ਮੁਸਤੈਦ, ਇੱਥੇ ਪੜ੍ਹੋ ਕਿਹੜੇ-ਕਿਹੜੇ ਕੀਤੇ ਗਏ ਹਨ ਪ੍ਰਬੰਧ

Related Post