Shiv Sena Leader Murder video : ਮੋਗਾ ਪੁਲਿਸ ਨੇ ਮੁਕਾਬਲੇ ਚ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮਾਂ ਨੇ Video ਪਾ ਕੇ ਲਈ ਸੀ ਕਤਲ ਦੀ ਜ਼ਿੰਮੇਵਾਰੀ

Moga Shiv Sena Leader Murder : ਪੁਲਿਸ ਨੇ ਦਾਅਵਾ ਕੀਤਾ ਹੈ ਕਿ ਵੀਡੀਓ ਪਾ ਕੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਮ ਮੰਗਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਤਿੰਨ ਨੌਜਵਾਨਾਂ ਨੂੰ ਮੁਕਾਬਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕੁੱਲ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

By  KRISHAN KUMAR SHARMA March 15th 2025 07:48 PM -- Updated: March 15th 2025 08:09 PM

Moga Shiv Sena Leader Murder : ਮੋਗਾ ਵਿੱਚ ਲੰਘੇ ਦਿਨੀ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਆਗੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਵੀਡੀਓ ਪਾ ਕੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਮ ਮੰਗਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਤਿੰਨ ਨੌਜਵਾਨਾਂ ਨੂੰ ਮੁਕਾਬਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕੁੱਲ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਡੀਐਸਪੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ, "ਮੋਗਾ ਪੁਲਿਸ ਨੇ 13 ਮਾਰਚ ਨੂੰ ਹੋਏ ਮੰਗਤ ਰਾਮ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਛਾਪੇ ਮਾਰੇ। ਪੁਲਿਸ ਨੇ ਤਿੰਨ ਮੁਲਜ਼ਮਾਂ, ਅਰੁਣ ਕੁਮਾਰ ਸਿੰਘ, ਅਰੁਣ ਉਰਫ਼ ਦੀਪੂ ਅਤੇ ਰਾਜਵੀਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਉਹ ਤਿੰਨੋਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਕੁੱਲ ਅੱਠ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।"

ਦੱਸ ਦਈਏ ਕਿ ਬੀਤੇ ਦਿਨੀ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦਾ ਜ਼ਿਲ੍ਹਾ ਪ੍ਰਧਾਨ ਮੰਗਤ ਰਾਏ ਮੰਗਾ ਸੀ, ਨੂੰ ਅਣਪਛਾਤਿਆਂ ਨੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਮੁਲਜ਼ਮਾਂ ਨੇ ਵੀਡੀਓ ਜਾਰੀ ਕਰਕੇ ਸ਼ਿਵ ਸੈਨਾ ਆਗੂ 'ਤੇ ਲਾਏ ਸਨ ਇਲਜ਼ਾਮ

ਜ਼ਿਕਰਯੋਗ ਹੈ ਕਿ ਫੜੇ ਗਏ ਕਥਿਤ ਦੋਸ਼ੀ ਨੌਜਵਾਨਾਂ ਨੇ ਬੀਤੇ ਦਿਨੀ ਇੱਕ ਵੀਡੀਓ ਰਾਹੀਂ ਸ਼ਿਵ ਸੈਨਾ ਆਗੂ ਦੇ ਕਤਲ ਨੂੰ ਲੈ ਕੇ ਕਈ ਗੱਲਾਂ ਵੀ ਕਹੀਆਂ ਸਨ ਅਤੇ ਉਸ ਉਪਰ ਕਈ ਤਰ੍ਹਾਂ ਦੇ ਇਲਜ਼ਾਮ ਲਾਏ ਸਨ ਕਿ ਆਗੂ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਤੇ ਨਾਜਾਇਜ਼ ਪਰਚੇ ਪਵਾਏ ਗਏ ਸਨ, ਜਿਸ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

Related Post