Tarn Taran Encounter : ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਜਵਾਬੀ ਕਾਰਵਾਈ ਚ ਹੋਏ ਜ਼ਖਮੀ, ਖੇਤੀ ਸਟੋਰ ਤੇ ਗੋਲੀਬਾਰੀ ਚ ਸਨ ਲੋੜੀਂਦੇ
Encounter : ਦੋਵੇਂ ਮੁਲਜਮ ਜ਼ਿਲ੍ਹਾ ਤਰਨ ਤਰਨ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪਹਿਚਾਨ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਬਦਮਾਸ਼ਾਂ ਵੱਲੋਂ ਬੀਤੇ ਦਿਨੀਂ ਕਸਬਾ ਫਤਿਹਾਬਾਦ ਵਿਖੇ ਖੇਤੀ ਸਟੋਰ ਗੋਲੀਆਂ ਚਲਾਈਆਂ ਗਈਆਂ ਸਨ।
Encounter in TarnTaran Police : ਤਰਨਤਾਰਨ ਪੁਲਿਸ ਅਤੇ ਏਜੀਟੀਐਫ ਦਰਮਿਆਨ ਥਾਣਾ ਗੋਇੰਦਵਾਲ ਸਾਹਿਬ ਦੇ ਕਸਬਾ ਖਡੂਰ ਸਾਹਿਬ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਵਿੱਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਜਦੋਂ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕੀਤੀ ਗਈ, ਜਿਸ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਨ ਤੇ ਦੋ ਬਦਮਾਸ਼ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਪੁਲਿਸ ਨੇ ਮੌਕੇ 'ਤੇ ਕਾਬੂ ਕਰ ਲਿਆ ਗਿਆ ਹੈ।
ਦੋਵੇਂ ਮੁਲਜਮ ਜ਼ਿਲ੍ਹਾ ਤਰਨ ਤਰਨ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪਹਿਚਾਨ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਬਦਮਾਸ਼ਾਂ ਵੱਲੋਂ ਬੀਤੇ ਦਿਨੀਂ ਕਸਬਾ ਫਤਿਹਾਬਾਦ ਵਿਖੇ ਖੇਤੀ ਸਟੋਰ ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ ਦੀ ਪੁਲਿਸ ਨੂੰ ਭਾਲ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਅੱਜ ਸੂਚਨਾ ਮਿਲੀ ਕਿ ਉਕਤ ਵਿਅਕਤੀ ਇਲਾਕੇ ਵਿੱਚ ਘੁੰਮ ਰਹੇ ਹਨ, ਜਦੋਂ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਇਨ੍ਹਾਂ ਨੂੰ ਰੋਕਿਆ ਗਿਆ ਤਾਂ ਇਨ੍ਹਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕੀਤੀ ਗਈ। ਉਪਰੰਤ ਪੁਲਿਸ ਦੀ ਜਵਾਬੀ ਫਾਇਰਿੰਗ ਦੌਰਾਨ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 2 ਪਿਸਟਲ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ।