ਵਿਹਿਪ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ, ਪਾਕਿ ਅੱਤਵਾਦੀ ਮਡਿਊਲ ਦੇ 2 ਮੈਂਬਰ ਗ੍ਰਿਫ਼ਤਾਰ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵਿੱਟਰ ਐਕਸ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਇੱਕ ਦਹਿਸ਼ਤੀ ਮਾਡਿਊਲ ਹੈ, ਜਿਸਨੂੰ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਵਿਦੇਸ਼ੀ ਹੈਂਡਲਰਾਂ ਵੱਲੋਂ ਸੰਚਾਲਿਤ ਤੇ ਫੰਡ ਦਿੱਤਾ ਜਾਂਦਾ ਹੈ।

By  KRISHAN KUMAR SHARMA April 16th 2024 05:06 PM

ਚੰਡੀਗੜ੍ਹ: ਪੰਜਾਬ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਕਤਲ ਮਾਮਲੇ 'ਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਰੂਪਨਗਰ ਤੇ ਮੋਹਾਲੀ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵਿਕਾਸ ਪ੍ਰਭਾਕਰ ਕਤਲ ਕਾਂਡ ਨੂੰ 3 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਪਾਕਿਸਤਾਨ 'ਚ ਬੈਠੇ ਮਾਸਟਰਮਾਈਂਡ ਵੱਲੋਂ ਸਮਰਥਤ ਇੱਕ ਅੱਤਵਾਦੀ ਮਾਡਿਊਲ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਵੱਲੋਂ ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ, ਜਿਨ੍ਹਾਂ ਨੂੰ 32 ਬੋਰ ਦੇ ਪਿਸਤੌਲ ਦੇ 2 ਹਥਿਆਰ, 16 ਜਿੰਦਾ ਕਾਰਤੂਸ, 01 ਖਾਲੀ ਕਾਰਤੂਸ ਅਤੇ ਅਪਰਾਧ ਵਿੱਚ ਵਰਤੇ ਗਏ ਇੱਕ ਟੀਵੀਐਸ ਜੁਪੀਟਰ ਸਕੂਟੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵਿੱਟਰ ਐਕਸ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਇੱਕ ਦਹਿਸ਼ਤੀ ਮਾਡਿਊਲ ਹੈ, ਜਿਸਨੂੰ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਵਿਦੇਸ਼ੀ ਹੈਂਡਲਰਾਂ ਵੱਲੋਂ ਸੰਚਾਲਿਤ ਤੇ ਫੰਡ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਫੜ੍ਹੇ ਗਏ ਦੋਵੇਂ ਮੁਲਜ਼ਮ ਮਨਦੀਪ ਕੁਮਾਰ ਅਤੇ ਸੁਰਿੰਦਰ ਕੁਮਾਰ ਵਿਦੇਸ਼ੀ-ਅਧਾਰਤ ਸੰਸਥਾਵਾਂ ਦੇ ਪੈਰੋਕਾਰ ਹਨ, ਜਿਨ੍ਹਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਪੈਦਲ ਸਿਪਾਹੀ ਭਰਤੀ ਕੀਤੇ ਗਏ ਸਨ।

ਪੁਲਿਸ ਨੇ ਮੁਲਜ਼ਮਾਂ ਦੇ ਸਿਰ ਰੱਖਿਆ ਸੀ ਇਨਾਮ

ਜ਼ਿਕਰਯੋਗ ਹੈ ਕਿ 13 ਅਪ੍ਰੈਲ ਨੂੰ ਦਿਨ-ਦਿਹਾੜੇ ਨੰਗਲ ਰੇਲਵੇ ਰੋਡ 'ਤੇ ਵਿਹਿਪ ਆਗੂ ਵਿਕਾਸ ਪ੍ਰਭਾਕਰ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਅਰੰਭ ਦਿੱਤੀ ਸੀ। ਪੁਲਿਸ ਵੱਲੋਂ ਸੰਸਥਾ ਦੇ ਨੰਗਲ ਇਕਾਈ ਦੇ ਪ੍ਰਧਾਨ ਦੇ ਕਤਲ ਕਾਂਡ ਦੇ ਮੁਲਜ਼ਮਾਂ ਦੀ ਪਛਾਣ ਦੱਸਣ ਵਾਲੇ ਨੂੰ ਇਕ ਲੱਖ ਰੁਪਏ ਦੇ ਇਨਾਮ ਦੇ ਐਲਾਨ ਦੇ ਨਾਲ-ਨਾਲ ਨਾਂ ਗੁਪਤ ਰੱਖੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ।

Related Post