ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਧਰਨਾਕਾਰੀ ਕਿਸਾਨਾਂ ਨੂੰ ਪੁਲਿਸ ਨੇ ਖਦੇੜਿਆ, ਕਈ ਹਿਰਾਸਤ ਚ ਲਏ
Farmer Protest : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਅੱਜ ਪੁਲਿਸ ਨੇ ਚੁਕਵਾ ਦਿੱਤਾ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਜ਼ਬਰਦਸਤੀ ਚੁੱਕ ਕੇ ਧਰਨਾ ਹਟਾਇਆ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ।
Farmer Protest : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਅੱਜ ਪੁਲਿਸ ਨੇ ਚੁਕਵਾ ਦਿੱਤਾ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਜ਼ਬਰਦਸਤੀ ਚੁੱਕ ਕੇ ਧਰਨਾ ਹਟਾਇਆ। ਇਸ ਦੌਰਾਨ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ।
ਜਾਣਕਾਰੀ ਅਨੁਸਾਰ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ ਸੀ, ਜਿਸ ਨੂੰ ਅੱਜ ਪੁਲਿਸ ਨੇ ਹਟਾ ਦਿੱਤਾ ਹੈ। ਪੁਲਿਸ ਵੱਲੋਂ ਧਰਨੇ ’ਤੇ ਬੈਠੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।
ਕਿਸਾਨਾਂ ਨੇ ਕਿਹੜੀਆਂ ਮੰਗਾਂ ਨੂੰ ਲੈ ਕੇ ਲਾਇਆ ਸੀ ਧਰਨਾ ?
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀਬਾੜੀ ਵਿਕਾਸ ਬੈਂਕਾਂ ਨਾਲ ਜੁੜੇ ਕਿਸਾਨੀ ਕਰਜ਼ਿਆਂ ਦੇ ਮਾਮਲੇ ਵਿੱਚ OTS (One Time Settlement) ਸਕੀਮ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਖਨੌਰੀ ਅਤੇ ਸੰਭੂ ਮੋਰਚਿਆਂ ਤੋਂ ਚੋਰੀ ਹੋਏ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਅਤੇ ਬੈਂਕਾਂ ਵੱਲੋਂ ਕਿਸਾਨੀ ਕਰਜ਼ਿਆਂ ਦੇ ਬਦਲੇ ਪਹਿਲਾਂ ਲਏ ਗਏ ਚੈੱਕ ਵਾਪਸ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਕਰਜ਼ਾ ਲੈਣ ਸਮੇਂ ਕਿਸਾਨਾਂ ਤੋਂ ਚੈੱਕ ਲਏ ਜਾਂਦੇ ਹਨ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਲੈ ਕੇ ਕਿਸਾਨਾਂ ’ਤੇ ਦਬਾਅ ਬਣਾਇਆ ਜਾਂਦਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਚੈੱਕ ਵਾਪਸ ਕੀਤੇ ਜਾਣ ਅਤੇ ਕਰਜ਼ਿਆਂ ਦੇ ਨਿਪਟਾਰੇ ਲਈ ਇੱਕ ਵਾਰ ਦੀ ਸੈਟਲਮੈਂਟ ਸਕੀਮ ਦਿੱਤੀ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਅੱਜ ਰੇਲਵੇ ਟਰੈਕ ਜਾਮ ਕਰਨ ਦਾ ਵੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਕਿਸਾਨ ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।