Moga Encounter: ਮੁਹਾਲੀ, ਪਟਿਆਲਾ ਤੋਂ ਬਾਅਦ ਮੋਗਾ ’ਚ ਪੁਲਿਸ ਦਾ ਵੱਡਾ ਐਨਕਾਉਂਟਰ, ਸ਼ਿਕੰਜ਼ੇ ’ਚ ਆਏ ਤਿੰਨ ਗੈਂਗਸਟਰ
Moga Encounter: ਮੋਗਾ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੀਆਈਏ ਸਟਾਫ ਨੇ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪਟਿਆਲਾ, ਮੁਹਾਲੀ ਤੋਂ ਬਾਅਦ ਹੁਣ ਮੋਗਾ ’ਚ ਸੀਆਈਏ ਨੇ ਵੱਡਾ ਐਨਕਾਉਂਟਰ ਕੀਤਾ ਹੈ। ਸੀਆਈਏ ਸਟਾਫ ਤੇ ਗੈਂਗਸਟਰਾਂ ਵਿਚਾਲੇ ਆਹਮੋ ਸਾਹਮਣੇ ਫਾਇਰਿੰਗ ਹੋਈ। ਜਿਸ ਤੋਂ ਬਾਅਦ ਟੀਮ ਨੇ ਤਿੰਨ ਗੈਂਗਸਟਰਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ।
ਦੱਸ ਦਈਏ ਕਿ ਪੂਰੀ ਇਹ ਮੁੱਠਭੇੜ ਪਿੰਡ ਦੌਧਰ ਦੀ ਲਿੰਕ ਸੜਕ ’ਤੇ ਹੋਇਆ। ਮੋਗਾ ਪੁਲਿਸ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਮੇਹਣਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਬੱਧਨੀ ਤੋਂ ਮੱਲਿਆਣਾ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਕੀਤੀ ਹੋਈ ਸੀ | ਚੌਕੀ 'ਤੇ ਦੌਧਰ ਵੱਲੋਂ ਆ ਰਹੇ ਤਿੰਨ ਬਾਈਕ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਸ ਨੂੰ ਦੇਖ ਕੇ ਉਹ ਪਿੱਛੇ ਮੁੜ ਕੇ ਭੱਜਣ ਲੱਗਾ। ਜਿਸ ਤੋਂ ਬਾਅਦ ਸੀਆਈਏ ਨੂੰ ਸ਼ੱਕ ਹੋਇਆ ਅਤੇ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ।
ਬੀਤੇ ਦਿਨ ਦੋ ਹੋਏ ਸੀ ਐਨਕਾਉਂਟਰ
ਇਸ ਤੋਂ ਪਹਿਲਾਂ ਕੱਲ੍ਹ ਸ਼ਨੀਵਾਰ ਨੂੰ ਮੋਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ ਸਨ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ 'ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ ਅਤੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਪਟਿਆਲਾ 'ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ 'ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ।