ਗੰਨ ਕਲਚਰ ਖਿਲਾਫ ਐਕਸ਼ਨ ’ਚ ਬਠਿੰਡਾ ਪੁਲਿਸ, 89 ਲੋਕਾਂ ਨੂੰ ਜਾਰੀ ਕੀਤਾ ਨੋਟਿਸ

By  Aarti December 2nd 2022 10:56 AM

ਬਠਿੰਡਾ,ਮੁਨੀਸ਼ ਗਰਗ (2 ਦਸੰਬਰ 2022): ਜ਼ਿਲ੍ਹਾ ਪੁਲਿਸ ਵੱਲੋਂ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ 89 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਜਿਨ੍ਹਾਂ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਉਨ੍ਹਾਂ ਦੇ ਪੱਖ ਨੂੰ ਵੀ ਸੁਣਿਆ ਜਾਵੇਗਾ ਜਿਸ ਤੋਂ ਬਾਅਦ ਹੀ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕਰਦੇ ਹੋਏ ਲਾਇਸੰਸ ਨੂੰ ਰੱਦ ਕੀਤਾ ਜਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਨੋਟਿਸ ਕੀਤੇ ਗਏ ਲੋਕਾਂ ਦਾ ਜਲਦੀ ਹੀ  ਪੱਖ ਸੁਣਿਆ ਜਾਵੇਗਾ। 

ਦੱਸ ਦਈਏ ਕਿ ਬਠਿੰਡਾ ਜ਼ਿਲ੍ਹੇ ਅੰਦਰ 29 ਤੋਂ 30 ਹਜ਼ਾਰ  ਅਸਲਾ ਲਾਇਸੈਂਸ ਰਜਿਸਟਰ ਹੈ। ਇਸ ਸਬੰਧੀ ਜਾਣਕਾਰੀ  ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦਿੱਤੀ ਹੈ।

ਕਾਬਿਲੇਗੌਰ ਹੈ ਕਿ ਗੰਨ ਕਲਚਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤੀ ਵਰਤ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਵੱਲੋਂ ਵੀ ਲੋਕਾਂ ਨੂੰ 72 ਘੰਟਿਆਂ ਦੇ ਅੰਦਰ ਹਰ ਕਿਸੇ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਹਥਿਆਰ ਸਬੰਧੀ ਤਸਵੀਰਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸੀ ਅਤੇ ਇਸ ਤੋਂ ਬਾਅਦ ਕਾਰਵਾਈ ਕਰਨ ਦੀ ਵੀ ਗੱਲ ਆਖੀ ਸੀ। 

ਇਹ ਵੀ ਪੜੋ: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ 'ਚ ਗ੍ਰਿਫਤਾਰ - ਸੂਤਰ

Related Post