Lathicharge against Farmers : ਨਾਭਾ ਦੇ ਪਿੰਡ ਕੱਲਹੇ ਮਾਜਰਾ ਚ ਪੁਲਿਸ ਨੇ ਕਿਸਾਨਾਂ ਤੇ ਕੀਤਾ ਲਾਠੀਚਾਰਜ ,ਕਿਸਾਨ ਆਗੂ ਗੁਮਦੂਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ ,ਲੱਥੀ ਪੱਗ

ਨਾਭਾ ਦੇ ਪਿੰਡ ਕੱਲਹੇ ਮਾਜਰਾ 'ਚ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਗਿਆ ਹੈ। ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ

By  Shanker Badra April 19th 2025 02:44 PM -- Updated: April 19th 2025 05:42 PM

Lathicharge against Farmers : ਨਾਭਾ ਦੇ ਪਿੰਡ ਕੱਲਹੇ ਮਾਜਰਾ 'ਚ ਪੁਲਿਸ ਵੱਲੋਂ ਕਿਸਾਨਾਂ 'ਤੇ ਲਾਠੀਚਾਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਗਿਆ ਹੈ। ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ। ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗਮਦੂਰ ਸਿੰਘ ਨੂੰ ਜ਼ਬਰਦਸਤੀ ਆਪਣੀ ਗੱਡੀ ਵਿੱਚ ਬਿਠਾਇਆ ਗਿਆ, ਜਿਸ ਦੌਰਾਨ ਉਹਨਾਂ ਦੀ ਪੱਗ ਲੱਥ ਗਈ। ਉਹਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ ਵੀ ਕੀਤੀ ਗਈ। 

ਦਰਅਸਲ 'ਚ ਕਿਸਾਨਾਂ ਵੱਲੋਂ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦਾ ਘਿਰਾਓ ਕੀਤਾ ਜਾਣਾ ਸੀ। ਦੇਵਮਾਨ ਨੇ ਸਰਕਾਰੀ ਸਕੂਲ ਵਿੱਚ ਉਦਘਾਟਨ ਸਮਾਰੋਹ ਰੱਖਿਆ ਸੀ, ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਧਰਨਾ ਦੇਣ ਲਈ ਸਕੂਲ ਦੇ ਬਾਹਰ ਇਕੱਠੇ ਹੋ ਗਏ। ਵਿਧਾਇਕ ਦਾ ਸਮਾਗਮ ਸਵੇਰੇ 11 ਵਜੇ ਰੱਖਿਆ ਗਿਆ ਸੀ ਪਰ ਕਿਸਾਨਾਂ ਦੇ ਧਰਨੇ ਨੂੰ ਵੇਖਦੇ ਹੋਏ 2 ਵਜੇ ਤੱਕ ਵਿਧਾਇਕ ਨਾ ਪਹੁੰਚੇ, ਜਦਕਿ ਡੀਐਸਪੀ ਨਾਭਾ ਮਨਦੀਪ ਕੌਰ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ, ਜਿਨਾਂ ਨੇ ਕਿਸਾਨਾਂ ਦੇ ਉੱਪਰ ਲਾਠੀਚਾਰਜ ਕੀਤਾ।  

ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਉਨਾਂ ਨਾਲ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ ਤੇ ਉਹ ਪੰਜਾਬ ਸਰਕਾਰ ਦੇ ਖਿਲਾਫ਼ ਦਬਨ ਵਾਲੇ ਨਹੀਂ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਸਿਰਫ ਵਿਧਾਇਕ ਨੂੰ ਸਵਾਲ ਕਰਨ ਇੱਥੇ ਆਏ ਸਨ। ਇਸ ਮਸਲੇ 'ਤੇ ਡੀਐਸਪੀ ਨਾਭਾ ਮਨਦੀਪ ਕੌਰ ਨੇ ਕੈਮਰੇ ਅੱਗੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਵੱਲੋਂ ਦਾਅਵਾ ਕੀਤਾ ਕਿ ਪੁਲਿਸ ਨੇ ਕਿਸਾਨਾਂ ਨੂੰ ਸਿਰਫ ਹਿਰਾਸਤ ਵਿੱਚ ਲਿਆ ਹੈ ,ਲਾਠੀਚਾਰਜ ਨਹੀਂ ਕੀਤਾ। 

 ਕਿਸਾਨਾਂ ਨਾਲ ਪੁਲਿਸ ਦੀ ਝੜਪ ਤੋਂ ਬਾਅਦ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਵਿਧਾਇਕ ਦੇਵ ਮਾਨ ਸਕੂਲ ਦੇ ਅੰਦਰ ਰੱਖੇ ਸਮਾਰੋਹ ਵਿੱਚ ਪਹੁੰਚੇ। ਉਹਨਾਂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਉਹ ਪਹਿਲਾਂ ਵੀ ਕਿਸਾਨਾਂ ਦੇ ਧਰਨਿਆਂ ਵਿੱਚ ਉਨਾਂ ਦਾ ਸਾਥ ਦੇ ਧਰਨਿਆਂ ਵਿੱਚ ਬੈਠੇ ਸਨ, ਹੁਣ ਵੀ ਉਹ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਮਿਲ ਕੇ ਉਨਾਂ ਦੇ ਸਵਾਲਾਂ ਦਾ ਜਵਾਬ ਦੇਣਗੇ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਅਧੀਨ ਹਨ। 

Related Post