Majitha ’ਚ ਅਗਵਾ ਨਵਜੰਮਿਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਹਸਪਤਾਲ ਤੋਂ ਕਿਡਨੈਪ ਹੋਇਆ ਸੀ 3 ਦਿਨਾਂ ਦਾ ਬੱਚਾ

ਜਾਣਕਾਰੀ ਅਨੁਸਾਰ ਮਿਤੀ 19 ਮਾਰਚ ਨੂੰ ਰਾਣੀ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਕਸੇਲ ਪੱਤੀ ਕਿੱਲੇਵਾਲੀ ਜ਼ਿਲ੍ਹਾ ਤਰਨ ਤਾਰਨ ਨੇ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਿੱਤੀ ਕਿ ਮਿਤੀ 15 ਮਾਰਚ ਨੂੰ ਉਸਦੇ ਘਰ ਇੱਕ ਲੜਕੇ ਨੇ ਜਨਮ ਲਿਆ ਸੀ।

By  Aarti March 20th 2026 01:32 PM

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਅਗਵਾ ਕੀਤਾ ਗਿਆ ਨਵਜੰਮਾ ਬੱਚਾ ਪੁਲਿਸ ਨੇ 24 ਘੰਟਿਆਂ ਤੋਂ ਘੱਟ ਸਮੇਂ ਵਿੱਚ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਮਿਤੀ 19 ਮਾਰਚ ਨੂੰ ਰਾਣੀ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਕਸੇਲ ਪੱਤੀ ਕਿੱਲੇਵਾਲੀ ਜ਼ਿਲ੍ਹਾ ਤਰਨ ਤਾਰਨ ਨੇ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਿੱਤੀ ਕਿ ਮਿਤੀ 15 ਮਾਰਚ ਨੂੰ ਉਸਦੇ ਘਰ ਇੱਕ ਲੜਕੇ ਨੇ ਜਨਮ ਲਿਆ ਸੀ। ਉਸਦੀ ਤਬੀਅਤ ਖਰਾਬ ਹੋਣ ਕਰਕੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਬੇਬੇ ਨਾਨਕੀ ਹਸਪਤਾਲ ਵਿੱਚ ਦਾਖਲ ਸੀ। ਜਿੱਥੇ ਪਿਛਲੇ ਦਿਨ ਇਹ ਅਣਪਛਾਤੀ ਔਰਤ ਵੱਲੋਂ ਉਸਦੇ ਬੱਚੇ ਨੂੰ ਧੋਖੇ ਨਾਲ ਅਗਵਾ ਕਰ ਲਿਆ ਗਿਆ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਹੁਕਮਾਂ ’ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ।

ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਅਤੇ ਟੈਕਨੀਕਲ ਸਾਧਨਾਂ ਦੀ ਮਦਦ ਨਾਲ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਮੁਲਜ਼ਮ ਜਸਪ੍ਰੀਤ ਕੌਰ ਵਾਸੀ ਪਿੰਡ ਇਨਕੋਟ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਅਗਵਾ ਕੀਤਾ ਗਿਆ ਤਿੰਨ ਦਿਨਾਂ ਦਾ ਬੱਚਾ ਸੁਰੱਖਿਅਤ ਬਰਾਮਦ ਕਰਕੇ ਉਸਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Related Post