ਚਾਈਨਾ ਡੋਰ ਦੀ ਵਿਕਰੀ ਖਿਲਾਫ ਕਾਰਵਾਈ, ਪੁਲਿਸ ਨੇ 207 ਚੀਨੀ ਡੋਰ ਦੇ ਗੱਟੂ ਕੀਤੇ ਬਰਾਮਦ

ਗੁਰਦਾਸਪੁਰ ਵੱਲੋਂ ਚਾਈਨਾ ਡੋਰ ਦੀ ਵਿਕਰੀ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 207 ਗੱਟੂ ਬਰਾਮਦ ਕੀਤੇ ਹਨ। ਨਾਲ ਹੀ ਪੁਲਿਸ ਨੇ ਚਾਈਨਾ ਡੋਰ ਨੂੰ ਵੇਚਣ ਵਾਲੇ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ।

By  Aarti December 28th 2022 12:28 PM

ਗੁਰਦਾਸਪੁਰ: ਬੀਤੇ ਦਿਨ ਜ਼ਿਲ੍ਹੇ ਦੇ ਡੀਸੀ ਵੱਲੋਂ ਚੀਨੀ ਡੋਰ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ਵੱਲੋਂ ਚਾਈਨਾ ਡੋਰ ਦੀ ਵਿਕਰੀ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਕਾਰਵਾਈ ਕਰਦੇ ਹੋਏ 207 ਗੱਟੂ ਬਰਾਮਦ ਕੀਤੇ ਹਨ। ਨਾਲ ਹੀ ਪੁਲਿਸ ਨੇ ਚਾਈਨਾ ਡੋਰ ਨੂੰ ਵੇਚਣ ਵਾਲੇ ਵਿਅਕਤੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ। 

ਦੱਸ ਦਈਏ ਕਿ ਐਸਐਚਓ ਗੁਰਦਾਸਪੁਰ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਤਾੜਨਾ ਪਾਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵਿਅਕਤੀ ਖਿਲਾਫ 307 ਧਾਰਾ ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।  ਜਿਸ ਸਬੰਧੀ ਡੀਸੀ ਨੇ ਦੱਸਿਆ ਸੀ ਕਿ ਚਾਈਨਾ ਡੋਰ ਵੇਚਣ ਵਾਲਿਆਂ ਦੀ ਜਾਣਕਾਰੀ ਇਸ ਹੈਲਪਲਾਈਨ ਨੰਬਰ ’ਤੇ ਦੇ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। 

ਕਾਬਿਲੇਗੌਰ ਹੈ ਕਿ  ਚਾਈਨਾ ਡੋਰ ਵੇਚਣ ਵਾਲਿਆਂ ਦੀ ਜਾਣਕਾਰੀ ਇਸ ਹੈਲਪਲਾਈਨ ਨੰਬਰ ’ਤੇ ਦੇ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। 

ਇਹ ਵੀ ਪੜ੍ਹੋ: ਪੂਰੇ ਉੱਤਰ ਭਾਰਤ 'ਚ ਕੜਾਕੇ ਦੀ ਠੰਡ, ਇਨ੍ਹਾਂ ਸੂਬਿਆਂ 'ਚ ਬਾਰਿਸ਼ ਦਾ ਅਲਰਟ

Related Post