ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ

By  Pardeep Singh March 1st 2023 03:52 PM

ਬਟਾਲਾ: ਬਟਾਲਾ ਦੇ ਪਿੰਡ ਰੰਗੜ ਨੰਗਲ ਵਿਖੇ ਪੁਲਿਸ ਨੇ ਨਾਕਾਬੰਦੀ ਕਰਕੇ ਇਕ ਟਰੱਕ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 914 ਪੇਟੀਆ ਬਰਾਮਦ ਕੀਤੀਆਂ ਹਨ। ਪੁਲਿਸ ਨੇ ਟਰੱਕ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਟਰੱਕ ਜੋ ਕੇ ਯੂਪੀ ਨੰਬਰ ਹੈ ਇਸ ਨੂੰ ਕੰਵਲਜੀਤ ਨਾਮਕ ਡਰਾਈਵਰ ਚਲਾ ਰਿਹਾ ਸੀ ਜੋ ਕੇ ਜਲੰਧਰ ਦਾ ਰਹਿਣ ਵਾਲਾ ਹੈ ਜਦੋ ਨਾਕੇ ਦੌਰਾਨ ਇਸਦੇ ਕਾਗਜ਼ਾਤ ਚੈੱਕ ਕੀਤੇ ਗਏ ਅਤੇ ਸ਼ੱਕ ਹੋਣ ਉੱਤੇ ਤਲਾਸ਼ੀ ਲਈ ਗਈ ਅਤੇ ਟਰੱਕ ਵਿਚੋਂ ਸ਼ਰਾਬ ਦੀਆਂ 914 ਪੇਟੀਆ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਡਰਾਇਵਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਪੁਲਿਸ ਮੁਸਤੈਦ ਹੈ।

Related Post