ਗੈਂਗਸਟਰ ਦੀਪਕ ਟੀਨੂੰ ਦਾ ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ

By  Pardeep Singh November 25th 2022 03:02 PM

 ਮੋਹਾਲੀ: ਫਰਜ਼ੀ ਪਾਸਪੋਰਟ ਮਾਮਲੇ 'ਚ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਦੀਪਕ ਟੀਨੂੰ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ। ਪੁਲੀਸ ਨੇ ਸਬੰਧਤ ਮਾਮਲੇ ਵਿੱਚ ਹੋਰ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਗੈਂਗਸਟਰ ਦੀਪਕ ਟੀਨੂੰ ਦਾ 25 ਨਵੰਬਰ ਤੱਕ ਰਿਮਾਂਡ ਹਾਸਲ ਕੀਤਾ ਸੀ। ਸਟੇਟ ਕ੍ਰਾਈਮ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਪਹਿਲਾਂ ਹੀ ਦਰਜ ਕੀਤੇ ਗਏ ਕੇਸ ਵਿੱਚ ਨਾਮਜ਼ਦ ਕੀਤਾ ਹੈ, ਜੋ ਉਨ੍ਹਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ ਸਨ। ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।

ਗੈਂਗਸਟਰ ਦੀਪਕ ਟੀਨੂੰ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਰਾਜਸਥਾਨ, ਉੱਤਰਾਖੰਡ ਅਤੇ ਯੂਪੀ ਪੁਲਿਸ ਨੇ ਨੇਪਾਲ ਸਰਹੱਦ 'ਤੇ ਸਖ਼ਤੀ ਨਾਲ ਕਾਰਵਾਈ ਕੀਤੀ। ਇਸ ਦੇ ਨਾਲ ਹੀ ਹਰਿਆਣਾ-ਪੰਜਾਬ ਅਤੇ ਦਿੱਲੀ ਦੀ ਪੁਲੀਸ ਦੀ ਸਰਗਰਮੀ ਕਾਰਨ ਉਹ ਵਿਦੇਸ਼ ਭੱਜਣ ਵਿੱਚ ਨਾਕਾਮ ਰਿਹਾ।

ਦੀਪਕ ਟੀਨੂੰ 1 ਅਕਤੂਬਰ ਨੂੰ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਦੀ ਸਰਕਾਰੀ ਰਿਹਾਇਸ਼ ਤੋਂ ਉਸ ਸਮੇਂ ਫਰਾਰ ਹੋ ਗਿਆ ਸੀ ਜਦੋਂ ਪ੍ਰਿਤਪਾਲ ਟੀਨੂੰ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਲੈ ਗਿਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਟੀਨੂੰ ਨੂੰ 20 ਅਕਤੂਬਰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਰਿਪੋਰਟ-ਗਗਨਦੀਪ ਅਹੂਜਾ 

Related Post