ਨਿੱਜੀ ਗੱਡੀਆਂ 'ਤੇ ਪੁਲਿਸ, ਫੌਜ ਜਾਂ ਹੋਰ ਅਦਾਰਿਆਂ ਦੇ ਸਟਿੱਕਰ ਲਾਉਣ 'ਤੇ ਪੁਲਿਸ ਸਖ਼ਤ

ਪ੍ਰਾਈਵੇਟ ਵਾਹਨਾਂ 'ਤੇ ਪੁਲਿਸ ਆਰਮੀ ਜਾਂ ਵੀ.ਆਈ.ਪੀ ਸਟਿੱਕਰ ਲਗਾਉਣ ਵਾਲਿਆਂ ਖ਼ਿਲਾਫ਼ ਲੁਧਿਆਣਾ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਨੇ ਜਿੱਥੇ ਇਨ੍ਹਾਂ ਸਟਿੱਕਰਾਂ ਨੂੰ ਗੱਡੀਆਂ ਤੋਂ ਉਤਾਰਨ ਦੀ ਮੁਹਿੰਮ ਵਿੱਢੀ ਹੈ ਉੱਥੇ ਹੀ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਅੱਤਵਾਦੀ ਗਤੀਵਿਧੀਆਂ ਦਾ ਨੋਟਿਸ ਲੈਂਦਿਆਂ ਇਹ ਕਦਮ ਚੁੱਕਿਆ ਹੈ।

By  Jasmeet Singh December 29th 2022 05:29 PM

ਨਵੀਨ ਸ਼ਰਮਾ, (ਲੁਧਿਆਣਾ, 29 ਦਸੰਬਰ): ਪ੍ਰਾਈਵੇਟ ਵਾਹਨਾਂ 'ਤੇ ਪੁਲਿਸ ਆਰਮੀ ਜਾਂ ਵੀ.ਆਈ.ਪੀ ਸਟਿੱਕਰ ਲਗਾਉਣ ਵਾਲਿਆਂ ਖ਼ਿਲਾਫ਼ ਲੁਧਿਆਣਾ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਨੇ ਜਿੱਥੇ ਇਨ੍ਹਾਂ ਸਟਿੱਕਰਾਂ ਨੂੰ ਗੱਡੀਆਂ ਤੋਂ ਉਤਾਰਨ ਦੀ ਮੁਹਿੰਮ ਵਿੱਢੀ ਹੈ ਉੱਥੇ ਹੀ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਅੱਤਵਾਦੀ ਗਤੀਵਿਧੀਆਂ ਦਾ ਨੋਟਿਸ ਲੈਂਦਿਆਂ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਪਿਆ ਮੀਂਹ, ਕਿਸਾਨਾਂ ਦੇ ਖਿੜੇ ਚਿਹਰੇ

ਪੁਲਿਸ ਨੇ ਜਿੱਥੇ ਜਗਰਾਉਂ ਪੁਲ ਨੇੜੇ ਲੋਕਾਂ ਦੇ ਨਿੱਜੀ ਵਾਹਨਾਂ ਤੋਂ ਪੁਲਿਸ, ਵੀ.ਆਈ.ਪੀ, ਫੌਜ ਅਤੇ ਹੋਰ ਅਦਾਰਿਆਂ ਦੇ ਸਟਿੱਕਰ ਲੁਹਾਏ ਉੱਥੇ ਹੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਪੁਲਿਸ ਨੇ ਲੋਕਾਂ ਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਆ।

ਇਸ ਦੌਰਾਨ ਗੱਲਬਾਤ ਕਰਦੇ ਹੋਏ ਲੁਧਿਆਣਾ ਟ੍ਰੈਫਿਕ ਪੁਲਿਸ ਇੰਚਾਰਜ ਰੇਸ਼ਮ ਸਿੰਘ ਬਰਾੜ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਈਵੇਟ ਵਾਹਨਾਂ 'ਤੇ ਕਿਸੀ ਵੀ ਤਰ੍ਹਾਂ ਦਾ ਲੋਗੋ, ਵੀ.ਆਈ.ਪੀ, ਪੁਲਿਸ ਅਤੇ ਫੌਜ ਦਾ ਸਟਿੱਕਰ ਨਹੀਂ ਲੱਗਿਆ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜਗਰਾਉਂ ਪੁਲ ਨੇੜੇ ਕਈ ਵਾਹਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਸਟਿੱਕਰ ਵੀ ਲੁਹਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਅਮਰੀਕਾ ਤੋਂ ਪਰਤਿਆ ਸੀ ਨੌਜਵਾਨ

ਉਨ੍ਹਾਂ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਦੇ ਖਦਸ਼ੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਕੋਈ ਵੀ ਵਿਅਕਤੀ ਆਪਣੇ ਨਿੱਜੀ ਵਾਹਨ 'ਤੇ ਅਜਿਹੇ ਸਟਿੱਕਰ ਨਾ ਲਗਾਏ।

Related Post