ਪੰਜਾਬ ’ਚ ਮੁੜ ਵਾਪਰੀ ਵੱਡੀ ਘਟਨਾ, ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਦਾ ਕਤਲ

ਫਗਵਾੜਾ 'ਚ ਲੁਟੇਰਿਆਂ ਵੱਲੋਂ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਬਾਜਵਾ ਵਜੋਂ ਹੋਈ ਹੈ।

By  Aarti January 9th 2023 10:53 AM -- Updated: January 9th 2023 11:34 AM

ਫਗਵਾੜਾ: ਸੂਬੇ ’ਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਚ ਆ ਗਈ ਹੈ। ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਦੇ ਗੋਲੀ ਵੱਜਣ ਕਾਰਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮੁਠਭੇੜ ਦੌਰਾਨ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਸੀ ਜਦਕਿ ਇੱਕ ਫਰਾਰ ਹੋਣ ਦਾ ਕਾਮਯਾਬ ਹੋਇਆ। ਗੋਲੀ ਵੱਜਣ ਕਾਰਨ ਤਿੰਨ ਲੁਟੇਰੇ ਵੀ ਜ਼ਖਮੀ ਹੋ ਗਏ ਹਨ। 

ਦੱਸ ਦਈਏ ਕਿ ਲੁਟੇਰਿਆਂ ਨੇ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ 'ਤੇ ਖੋਹ ਕੇ ਇੱਕ ਗੱਡੀ ਨੂੰ ਲੈ ਕੇ ਭੱਜ ਰਹੇ ਸੀ ਜਿਸਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਵੱਲੋਂ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਿਵੇਂ ਹੀ ਲੁਟੇਰੇ ਫਿਲੌਰ ਨੇੜੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਉਣ ’ਤੇ ਡਾਕਟਰਾਂ ਨੇ ਮ੍ਰਿਤ ਐਲਾਨ ਦਿੱਤਾ। 


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਕਿਹਾ ਕਿ ਸ਼ਹੀਦ ਸੀ.ਟੀ.ਕੁਲਦੀਪ ਸਿੰਘ ਨੂੰ ਸਲਾਮ, ਜਿਸਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਗੋਲੀਬਾਰੀ 'ਚ ਤਿੰਨ ਅਪਰਾਧੀ ਵੀ ਜ਼ਖਮੀ ਹੋ ਗਏ। ਪੰਜਾਬ ਪੁਲਿਸ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਦੇਖਭਾਲ ਕਰੇਗਾ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ। ਐਚਡੀਐਫਸੀ ਬੈਂਕ ਵੱਲੋਂ ਪੰਜਾਬ ਪੁਲਿਸ ਵੈਲਫੇਅਰ ਇੰਸ਼ੋਰੈਂਸ ਤੋਂ 1 ਕਰੋੜ ਰੁਪਏ ਦਾ ਹੋਰ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਦੇ ਨਾਲ ਖੜੇ ਹਾਂ। 

ਇਹ ਵੀ ਪੜ੍ਹੋ: ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਰੈੱਡ ਅਲਰਟ ਜਾਰੀ

Related Post