ਕਾਂਗਰਸ ਤੋਂ AAP ਤੋਂ BJP ’ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਦਾ ਇੰਝ ਰਿਹਾ ਸਿਆਸੀ ਸਫ਼ਰ

By  Aarti March 27th 2024 04:20 PM

Sushil Kumar Rinku: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਦੋਹੜਾ ਵੱਡਾ ਝਟਕਾ ਲੱਗਿਆ। ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਬੀਜੇਪੀ ’ਚ ਸ਼ਾਮਲ ਹੋ ਗਏ ਹਨ। 

ਇੰਝ ਸ਼ੁਰੂ ਹੋਇਆ ਸੀ ਸਿਆਸੀ ਕਰੀਅਰ 

ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਰਕਾਰੀ ਸਪੋਰਟਸ ਕਾਲਜ ਵਿੱਚ ਰੱਖੀ ਗਈ। ਹਰ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਆਪਣੇ ਉਮੀਦਵਾਰ ਦੀ ਜਿੱਤ ਦਾ ਪੂਰਾ ਭਰੋਸਾ ਸੀ। ਖਾਸ ਗੱਲ ਇਹ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਾਂਗਰਸ ਪਾਰਟੀ ਤੋਂ ਕੀਤੀ ਸੀ।

ਲੋਕ ਸਭਾ ਜ਼ਿਮਨੀ ਚੋਣ ਤੋਂ ਆਪ ’ਚ ਹੋਏ ਸੀ ਸ਼ਾਮਲ 

ਹਾਲਾਂਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸੀ। ਦੱਸ ਦਈਏ ਕਿ ਰਿੰਕੂ 1990 ਵਿੱਚ ਐਨਐਸਯੂਆਈ ਦੇ ਸਰਗਰਮ ਮੈਂਬਰ ਰਹੇ ਹਨ। 1992 ਵਿੱਚ ਅਕਾਲੀ ਦਲ ਦੀਆਂ ਉਪ ਚੋਣਾਂ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਨੌਜਵਾਨਾਂ ਨੂੰ ਚੋਣਾਂ ਲਈ ਤਿਆਰ ਕੀਤਾ ਅਤੇ ਬੂਥ ਲੈਵਲ ਵਰਕਰ ਵਜੋਂ ਕੰਮ ਕੀਤਾ।

ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ

48 ਸਾਲਾ ਰਿੰਕੂ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਰਹੇ, ਸਟੂਡੈਂਟ ਪਾਲਿਟਿਕਸ ਦੌਰਾਨ ਉਹ ਐੱਨਐੱਸਯੂਆਈ ਦੇ ਸਰਗਰਮ ਮੈਂਬਰ ਰਹੇ ਸਨ। 2006 ਵਿੱਚ ਉਹ ਜਲੰਧਰ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਸਨ। ਸੁਸ਼ੀਲ ਰਿੰਕੂ ਦੇ ਪਿਤਾ ਲੰਬੇ ਸਮੇਂ ਤੱਕ ਕਾਂਗਰਸ ਦੇ ਕੌਂਸਲਰ ਰਹੇ ।

ਇਹ ਵੀ ਪੜ੍ਹੋ: AAP ਨੂੰ ਦੋਹਰਾ ਝਟਕਾ; ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ BJP ’ਚ ਹੋਣਗੇ ਸ਼ਾਮਲ

ਪਤਨੀ ਵੀ ਰਹਿ ਚੁੱਕੀ ਹੈ ਕੌਂਸਲਰ 

ਸੁਸ਼ੀਲ ਰਿੰਕੂ ਵੀ ਦੋ ਵਾਰ ਕੌਂਸਲਰ ਰਹੇ ਤੇ ਇੱਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ। ਜਲੰਧਰ ਪੱਛਮੀ ਦੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੇ ਪਹਿਲੀ ਵਾਰ ਚੋਣ ਲੜੀ ਸੀ। 

ਵੱਡੀ ਜਿੱਤ ਕੀਤੀ ਸੀ ਹਾਸਿਲ 

ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਜ਼ਿਮਨੀ ਚੋਣ 57 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ। ਚੋਣਾਂ ਤੋਂ ਪਹਿਲਾਂ ਸੁਸ਼ੀਲ ਰਿੰਕੂ ਨੇ ਹਰ ਵਰਗ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਹ ਵੀ ਪੜ੍ਹੋ: ਜਲੰਧਰ ’ਚ AAP ਨੂੰ ਵੱਡਾ ਝਟਕਾ; ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫਾ

Related Post