CM ਮਾਨ ਨੇ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ।

By  Ramandeep Kaur April 11th 2023 09:41 AM -- Updated: April 11th 2023 09:46 AM

Sri Guru Tegh Bahadur Sahib Ji: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ। ਜਿਨ੍ਹਾਂ ਨੇ ਧਾਰਮਿਕ ਸਥਾਨਾਂ ਦੀ ਸਥਾਪਨਾ ਦੀ ਸੇਵਾ ਕੀਤੀ, ਸਿੱਖ ਧਰਮ ਦਾ ਪ੍ਰਚਾਰ ਕੀਤਾ। ਧਰਮ ਲਈ ਕੁਰਬਾਨੀ ਦੇ ਕੇ ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਆ।



ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਲਿਖਿਆ ਕਿ ਹੱਕ, ਸੱਚ ਤੇ ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। 'ਦਇਆ ਦੀ ਮੂਰਤ' ਨੌਵੇਂ ਪਾਤਸ਼ਾਹ ਜੀ ਦਾ ਜੀਵਨ ਬਿਰਤਾਂਤ ਸਮੁੱਚੇ ਜਗਤ ਨੂੰ ਭਾਈਚਾਰਕ ਸਾਂਝ, ਨਿਡਰਤਾ ਅਤੇ ਸਵੈਮਾਣ ਦੀ ਪ੍ਰੇਰਨਾ ਦਿੰਦਾ ਹੈ। 



ਸਾਬਕਾ ਕੇਂਦਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਟਵੀਟ ਕੀਤਾ 'ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। 'ਹਿੰਦ ਦੀ ਚਾਦਰ' ਗੁਰੂ ਸਾਹਿਬ ਜੀ ਕੁੱਲ ਲੋਕਾਈ 'ਤੇ ਮਿਹਰ ਬਣਾਈ ਰੱਖਣ। 


ਇਹ ਵੀ ਪੜ੍ਹੋ: Navjot Singh Sidhu Security: ਸਿੱਧੂ ਦੀ ਸੁਰੱਖਿਆ ਘੱਟ ਕਰਨ 'ਤੇ ਭੜਕੀ ਡਾ. ਨਵਜੋਤ ਕੌਰ ਸਿੱਧੂ, CM ਮਾਨ ਨੂੰ ਦਿੱਤੀ ਇਹ ਨਸੀਹਤ

Related Post