Pong Dam Water Level News : ਪੌਂਗ ਡੈਮ ਤਲਵਾੜਾ ’ਚ ਵਧਿਆ ਪਾਣੀ ਦਾ ਪੱਧਰ, ਬੀਬੀਐਮਬੀ ਵੱਲੋਂ ਪਾਣੀ ਛੱਡਣ ਦੀ ਤਿਆਰੀ, ਅਲਰਟ ’ਤੇ ਪ੍ਰਸ਼ਾਸਨ

ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਵੀ ਸੁਚੇਤ ਕੀਤਾ ਹੈ ਜਿੱਥੇ ਪਾਣੀ ਪਹੁੰਚਣ ਦੀ ਉਮੀਦ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।

By  Aarti August 6th 2025 08:54 AM

Pong Dam Water Level :  ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਪਾਣੀ ਦਾ ਪੱਧਰ ਤਿੰਨ ਫੁੱਟ ਵਧਿਆ ਹੈ ਅਤੇ ਇਸ ਵੇਲੇ 1366.04 ਫੁੱਟ ਤੱਕ ਪਹੁੰਚ ਗਿਆ ਹੈ। 

ਬੀਬੀਐਮਬੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, 6 ਅਗਸਤ 2025 (ਬੁੱਧਵਾਰ) ਨੂੰ ਸ਼ਾਮ 5:00 ਵਜੇ ਪੌਂਗ ਡੈਮ ਤਲਵਾੜਾ ਤੋਂ ਪਾਣੀ ਛੱਡਿਆ ਜਾਵੇਗਾ। ਇਸ ਸਬੰਧ ਵਿੱਚ, ਸਾਰੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪ੍ਰਸ਼ਾਸਨ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਵੀ ਸੁਚੇਤ ਕੀਤਾ ਹੈ ਜਿੱਥੇ ਪਾਣੀ ਪਹੁੰਚਣ ਦੀ ਉਮੀਦ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।

ਬੀਬੀਐਮਬੀ ਵੱਲੋਂ ਇਹ ਫੈਸਲਾ ਪੌਂਗ ਡੈਮ ਦੇ ਪਾਣੀ ਦੇ ਪੱਧਰ ਦੇ ਪ੍ਰਬੰਧਨ ਅਤੇ ਖੇਤਰ ਵਿੱਚ ਸੰਭਾਵਿਤ ਭਾਰੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਪ੍ਰਸ਼ਾਸਨ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : Uttarkashi landslide : ਉੱਤਰਕਾਸ਼ੀ ਦੇ ਧਾਰਲੀ 'ਚ ਫਟਿਆ ਬੱਦਲ, 4 ਲੋਕਾਂ ਦੀ ਮੌਤ ,ਕਈ ਲਾਪਤਾ ,ਕਈ ਘਰ ਹੋਏ ਤਬਾਹ

Related Post