Moga News : ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ ,ਭੱਜ ਕੇ ਬਚਾਈ ਆਪਣੀ ਜਾਨ ,ਹੋਇਆ ਮਾਲੀ ਨੁਕਸਾਨ

Moga News : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਮੋਗਾ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਦੇ ਚਲਦੇ ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਵਿਖੇ ਇੱਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ ਪਰ ਮਾਲੀ ਨੁਕਸਾਨ ਹੋਇਆ ਹੈ

By  Shanker Badra August 26th 2025 08:11 PM

Moga News : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਮੋਗਾ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਦੇ ਚਲਦੇ ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ ਵਿਖੇ ਇੱਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ। ਘਰ ਵਿੱਚ ਸੁੱਤੇ ਪਏ ਪਰਿਵਾਰ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ ਪਰ ਮਾਲੀ ਨੁਕਸਾਨ ਹੋਇਆ ਹੈ। 

ਉਥੇ ਹੀ ਜਾਣਕਾਰੀ ਦਿੰਦੇ ਹੋਏ ਮਿਹਨਤ ਮਜ਼ਦੂਰੀ ਕਰਨ ਵਾਲੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਰਾਤ ਨੂੰ ਸੁੱਤੇ ਪਏ ਸਨ। ਤੇਜ਼ ਮੀਂਹ ਪੈ ਰਿਹਾ ਸੀ ਅਤੇ ਸਵੇਰੇ 4 ਵਜੇ ਦੇ ਕਰੀਬ ਉਹਨਾਂ ਦੀ ਛੱਤ ਤੋਂ ਇੱਕ ਸੀਮੈਂਟ ਦਾ ਟੁਕੜਾ ਡਿੱਗ ਗਿਆ ਅਤੇ ਉਹਨਾਂ ਨੇ ਦੇਖਿਆ ਕਿ ਉਹਨਾਂ ਦੇ ਘਰ ਦੀ ਛੱਤ ਡਿੱਗਣ ਵਾਲੀ ਹੈ ਤਾਂ ਸਾਰਾ ਪਰਿਵਾਰ ਛੇਤੀ ਨਾਲ ਬਾਹਰ ਭੱਜਿਆ ਅਤੇ ਆਪਣੀ ਜਾਨ ਬਚਾਈ ਪਰ ਘਰ ਵਿੱਚ ਪਿਆ ਸਮਾਨ ਜਿਸ ਵਿੱਚ ਮੋਟਰਸਾਈਕਲ ਕੂਲਰ ਅਲਮਾਰੀ ਪੇਟੀ ਜੋ ਕਿ ਛੱਤ ਡਿੱਗਣ ਕਾਰਨ ਨੁਕਸਾਨਿਆ ਗਿਆ। ਮੈਂ ਪ੍ਰਸ਼ਾਸਨ ਅੱਗੇ ਮੰਗ ਕਰਦਾ ਹਾਂ ਕਿ ਮਕਾਨ ਪਾਉਣ ਲਈ ਮੇਰੀ ਮਦਦ ਕੀਤੀ ਜਾਵੇ। 

ਉੱਥੇ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਇੱਕ ਗਰੀਬ ਪਰਿਵਾਰ ਹੈ ,ਜੋ ਕਿ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਘਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਹੈ। ਉਸਦੇ ਬੱਚੇ ਛੋਟੇ ਹਨ ਇੱਕ ਉਸਦਾ ਭਰਾ ਠੀਕ ਨਹੀਂ ਰਹਿੰਦਾ ਤੇ ਉਸਦੀ ਮਾਂ ਵੀ ਉਸਦੇ ਨਾਲ ਰਹਿੰਦੀ ਹੈ। ਇਸ ਦਾ ਕਾਫੀ ਨੁਕਸਾਨ ਹੋ ਗਿਆ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਕਰਦੇ ਹਾਂ ਕਿ ਇਹਨਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਆਪਣੇ ਘਰ ਦੀ ਛੱਤ ਪਾ ਸਕਣ। 

ਇਸ ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਮੌਜੂਦਾ ਸਰਪੰਚ ਪਰਮਿੰਦਰ ਸਿੰਘ ਨੇ ਕਿਹਾ ਕਿ ਇਹ ਇੱਕ ਗਰੀਬ ਪਰਿਵਾਰ ਹੈ। ਮੈਂ ਇਹਨਾਂ ਦੀ ਮਦਦ ਕਰੂੰਗਾ ਤੇ ਹੋ ਸਕਿਆ ਤਾਂ ਪ੍ਰਸ਼ਾਸਨ ਕੋਲੋਂ ਵੀ ਇਹਨਾਂ ਦੀ ਮਦਦ ਕਰਵਾਵਾਂਗਾ। ਇਹਨਾਂ ਦਾ ਪਰਿਵਾਰ ਕਾਫੀ ਗਰੀਬ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ। ਅਸੀਂ ਇਹਨਾਂ ਦੀ ਮਦਦ ਜਰੂਰ ਕਰਾਂਗੇ। 

Related Post