ਮੁਹਾਲੀ-ਚੰਡੀਗੜ੍ਹ ਬਾਰਡਰ ਤੇ 31 ਮੈਂਬਰੀ ਜਥੇ ਨੇ ਲਗਾਇਆ ਧਰਨਾ

By  Pardeep Singh February 9th 2023 01:22 PM -- Updated: February 9th 2023 02:03 PM

ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਹਾਲੀ ਵਿਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲੋਂ ਮੁੜ ਚੰਡੀਗੜ੍ਹ ਵਿਚ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ  ਲਈ ਕੂਚ ਕੀਤਾ ਗਿਆ ਇਸ ਦੌਰਾਨ ਮੁਹਾਲੀ-ਚੰਡੀਗੜ੍ਹ ਬਾਰਡਰ ਉੱਤੇ ਪੁਲਿਸ ਨੇ ਰੋਕਿਆ। ਇਸ ਮੌਕੇ 31 ਮੈਂਬਰੀ ਜਥੇ ਨੇ ਬੈਠ ਕੇ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਪ੍ਰਸ਼ਾਸਨ ਵੱਲੋਂ ਕੌਮੀ ਇਨਸਾਫ ਮੋਰਚੇ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਸੀ। ਇਸ ਦੌਰਾਨ ਮੋਰਚੇ ਤੇ ਪ੍ਰਸ਼ਾਸਨ ਵਿਚਕਾਰ ਝੜਪ ਵੀ ਹੋਈ। ਇਸ ਝੜਪ ਦੌਰਾਨ ਕਈ ਮੀਡੀਆ ਕਰਮੀ ਵੀ ਜ਼ਖਮੀ ਹੋਏ। ਪੁਲਿਸ ਪ੍ਰਸ਼ਾਸਨ ਵੱਲੋਂ ਮੋਰਚੇ ਨੂੰ ਰੋਕਣ ਲਈ ਵਾਟਰ ਕੈਨਨ ਦੀ ਵੀ ਵਰਤੋਂ ਕੀਤੀ ਗਈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। 

ਪੁਲਿਸ ਵੱਲੋਂ  ਸੁਰੱਖਿਆ ਦੇ ਸਖ਼ਤ ਪ੍ਰਬੰਧ :

ਕੌਮੀ ਇਨਸਾਫ਼ ਮੋਰਚੇ ਦਾ 31 ਮੈਂਬਰੀ ਜਥਾ ਮੁੜ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ ਹੈ। ਇਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਗ੍ਰਿਫਤਾਰ ਆਗੂਆਂ ਦੀ ਅੱਜ ਹੋਵੇਗੀ ਪੇਸ਼ੀ :

ਚੰਡੀਗੜ੍ਹ ਬਾਰਡਰ 'ਤੇ ਕੱਲ੍ਹ ਕੌਮੀ ਇਨਸਾਫ਼ ਮੋਰਚਾ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੇ ਸਬੰਧ 'ਚ ਚੰਡੀਗੜ੍ਹ ਪੁਲਿਸ ਨੇ 17 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 7 ਪ੍ਰਬੰਧਕਾਂ ਸਮੇਤ ਇੱਕ ਅਣਪਛਾਤੇ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ 12 ਖਾਲਿਸਤਾਨ ਪੱਖੀ ਜਥੇਬੰਦੀਆਂ ਨੇ ਧਰਨਾ ਦਿੱਤਾ ਹੈ। ਡਿਊਟੀ ਮੈਜਿਸਟ੍ਰੇਟ ਦੇ ਹੁਕਮਾਂ 'ਤੇ ਬਲ ਵਰਤ ਕੇ ਗੁਰਚਰਨ ਸਿੰਘ ਧਰਮੀ ਪਿਤਾ, ਬਲਵਿੰਦਰ ਸਿੰਘ, ਅਮਰ ਸਿੰਘ ਚਹਿਲ ਸਮੇਤ ਕੁੱਲ 8 'ਤੇ ਐਫਆਈਆਰ ਦਰਜ ਹੋਈ ਹੈ। ਮੋਹਾਲੀ ਬਾਰਡਰ ਉਤੇ ਹਿੰਸਾ ਕਰਨ ਵਾਲੇ ਮੁਲਜ਼ਮਾਂ ਦੀ ਅੱਜ ਅਦਾਲਤ ਵਿਚ ਪੇਸ਼ੀ ਹੋਵੇਗੀ। 

Related Post