ਭਾਰਤ ਜੋੜੋ ਯਾਤਰਾ ਖ਼ਿਲਾਫ਼ ਲੱਗੇ ਪੋਸਟਰ; ਕਿਹਾ 'ਕਾਂਗਰਸ ਨੇ 47 'ਚ ਭਾਰਤ ਤੋੜਿਆ, 84 'ਚ ਸਮਾਜ'

ਕਾਂਗਰਸ ਦੇ ਜਨਰਲ ਸੱਕਤਰ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਵਿਰੋਧ ਕੀਤਾ ਹੈ। ਜਿੱਥੇ ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਕਾਂਗਰਸ ਭਵਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰੋਸ ਦੇ ਪੋਸਟਰ ਲਗਾ ਦਿੱਤੇ ਹਨ। ਜਿਨ੍ਹਾਂ ਦੀ ਤਸਵੀਰ ਹੁਣ ਸ਼ੋਸ਼ਲ ਮੀਡੀਆ 'ਤੇ ਵਾਇਰਲ ਜਾ ਰਹੀ ਹੈ।

By  Jasmeet Singh January 11th 2023 04:41 PM

ਲੁਧਿਆਣਾ, 11 ਜਨਵਰੀ: ਕਾਂਗਰਸ ਦੇ ਜਨਰਲ ਸੱਕਤਰ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਵਿਰੋਧ ਕੀਤਾ ਹੈ। ਜਿੱਥੇ ਅਣਪਛਾਤੇ ਵਿਅਕਤੀਆਂ ਨੇ ਜ਼ਿਲ੍ਹਾ ਕਾਂਗਰਸ ਭਵਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰੋਸ ਦੇ ਪੋਸਟਰ ਲਗਾ ਦਿੱਤੇ ਹਨ। ਜਿਨ੍ਹਾਂ ਦੀ ਤਸਵੀਰ ਹੁਣ ਸ਼ੋਸ਼ਲ ਮੀਡੀਆ 'ਤੇ ਵਾਇਰਲ ਜਾ ਰਹੀ ਹੈ। 

ਪੋਸਟਰ 'ਤੇ ਲਿਖਿਆ ਗਿਆ ਹੈ ਕਿ ਕਾਂਗਰਸ ਨੇ 1947 'ਚ ਦੇਸ਼ ਨੂੰ ਤੋੜਿਆ ਅਤੇ ਫਿਰ 1984 'ਚ ਸਮਾਜ ਨੂੰ ਤੋੜਿਆ ਅਤੇ ਬੇਕਸੂਰ ਲੋਕਾਂ ਨੂੰ ਮਾਰਿਆ। ਇਸ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਵੀ ਉਥੇ ਪਹੁੰਚ ਗਈ। ਪੁਲਿਸ ਨੇ ਪੂਰੇ ਇਲਾਕੇ 'ਚੋਂ ਪੋਸਟਰ ਹਟਾਏ ਅਤੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਇਹ ਪੋਸਟਰ ਕਿਸ ਦੇ ਕਹਿਣ 'ਤੇ ਲਗਾਏ ਗਏ ਹਨ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸਾਰੇ ਪੋਸਟਰਾਂ ਦੀ ਵੀਡੀਓਗ੍ਰਾਫੀ ਕੀਤੀ ਅਤੇ ਉਨ੍ਹਾਂ ਨੂੰ ਹੱਟਾਇਆ। ਦੱਸਿਆ ਜਾ ਰਿਹਾ ਹੈ ਕਿ ਹਰਕਤ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਪੂਰੀ ਤਰ੍ਹਾਂ ਅਲਰਟ 'ਤੇ ਹਨ। ਕਾਂਗਰਸ ਪੱਖ ਨੇ ਭਾਰਤ ਜੋੜੋ ਯਾਤਰਾ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਨੂੰ ਪਹਿਲਾਂ ਹੀ ਪੱਤਰ ਲਿਖਿਆ ਹੈ ਅਤੇ ਸਰਕਾਰ ਨੇ ਵੀ ਯਾਤਰਾ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਪਰ ਰਾਹੁਲ ਗਾਂਧੀ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਭਵਨ ਦੇ ਬਾਹਰ ਲੱਗੇ ਅਜਿਹੇ ਪੋਸਟਰ ਕੁਝ ਹੋਰ ਦਰਸ਼ਾਉਂਦੇ ਹਨ। 

ਇਸ ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਦੇਖਿਆ ਜਾ ਰਿਹਾ ਹੈ ਕਿ ਇਹ ਪੋਸਟਰ ਕਿਸ ਨੇ ਲਾਏ ਹਨ। 

Related Post