Power Crisis : ਪੰਜਾਬ ਚ ਡੂੰਘਾ ਹੋਇਆ ਬਿਜਲੀ ਸੰਕਟ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਸਾਰੇ ਚਾਰ ਯੂਨਿਟ ਬੰਦ

Power crisis deepens in Punjab : ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ 30 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸੇ ਕਾਰਨ ਉਹ ਸੰਘਰਸ਼ ਦੇ ਰਾਹ 'ਤੇ ਚੱਲਣ ਲਈ ਮਜਬੂਰ ਹੋਏ ਹਨ।

By  KRISHAN KUMAR SHARMA June 21st 2026 03:55 PM

Power crisis deepens in Punjab : ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੁੰਦਾ ਨਜ਼ਰ ਆ ਰਿਹਾ ਹੈ। ਬਠਿੰਡਾ ਦੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਸਾਰੇ ਚਾਰ ਯੂਨਿਟ ਬੰਦ ਹੋ ਜਾਣ ਕਾਰਨ ਰੋਜ਼ਾਨਾ ਤਕਰੀਬਨ 900 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਹੈ। ਜਾਣਕਾਰੀ ਅਨੁਸਾਰ ਪਲਾਂਟ ਦੇ ਕਰਮਚਾਰੀ ਪਿਛਲੇ 11 ਦਿਨਾਂ ਤੋਂ ਲਗਾਤਾਰ ਹੜਤਾਲ 'ਤੇ ਹਨ, ਜਿਸ ਕਾਰਨ ਬਿਜਲੀ ਉਤਪਾਦਨ ਅਤੇ ਪਲਾਂਟ ਦੇ ਹੋਰ ਕੰਮਕਾਜ 'ਤੇ ਵੀ ਅਸਰ ਪਿਆ ਹੈ।

30 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਵੱਲੋਂ ਹੜਤਾਲ

ਹੜਤਾਲ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੰਟਰੈਕਟ 'ਤੇ ਲੈਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਕਰੀਬ 30 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸੇ ਕਾਰਨ ਉਹ ਸੰਘਰਸ਼ ਦੇ ਰਾਹ 'ਤੇ ਚੱਲਣ ਲਈ ਮਜਬੂਰ ਹੋਏ ਹਨ।

ਕਿਉਂ ਬੰਦ ਕੀਤੇ ਗਏ ਹਨ ਬਿਜਲੀ ਯੂਨਿਟ ?

ਦੂਜੇ ਪਾਸੇ, ਜਦੋਂ ਇਸ ਮਾਮਲੇ ਸਬੰਧੀ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਲਾਂਟ ਵਿੱਚ ਰਾਖ (ਸੁਆਹ) ਵੱਡੀ ਮਾਤਰਾ ਵਿੱਚ ਇਕੱਠੀ ਹੋ ਗਈ ਹੈ। ਰਾਖ ਨੂੰ ਬਾਹਰ ਕੱਢਣ ਲਈ ਲੋੜੀਂਦਾ ਸਟਾਫ਼ ਨਾ ਹੋਣ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਯੂਨਿਟ ਬੰਦ ਕਰਨੇ ਪਏ। ਉਨ੍ਹਾਂ ਕਿਹਾ ਕਿ ਹਾਲਾਤ ਆਮ ਹੋਣ ਅਤੇ ਕੰਮ ਮੁੜ ਸ਼ੁਰੂ ਹੋਣ ਤੋਂ ਬਾਅਦ ਹੀ ਬਿਜਲੀ ਉਤਪਾਦਨ ਬਹਾਲ ਕੀਤਾ ਜਾ ਸਕੇਗਾ।

ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰਾਂ ਯੂਨਿਟ ਬੰਦ ਹੋਣ ਨਾਲ ਪੰਜਾਬ ਦੇ ਬਿਜਲੀ ਢਾਂਚੇ 'ਤੇ ਵੱਡਾ ਅਸਰ ਪੈ ਸਕਦਾ ਹੈ। ਖ਼ਾਸ ਕਰਕੇ ਗਰਮੀ ਦੇ ਮੌਸਮ ਦੌਰਾਨ ਜਦੋਂ ਬਿਜਲੀ ਦੀ ਮੰਗ ਪਹਿਲਾਂ ਹੀ ਉੱਚ ਪੱਧਰ 'ਤੇ ਹੁੰਦੀ ਹੈ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਕਰਮਚਾਰੀਆਂ ਵਿਚਾਲੇ ਹੋਣ ਵਾਲੀ ਗੱਲਬਾਤ 'ਤੇ ਟਿਕੀਆਂ ਹੋਈਆਂ ਹਨ, ਤਾਂ ਜੋ ਇਸ ਸੰਕਟ ਦਾ ਜਲਦ ਹੱਲ ਨਿਕਲ ਸਕੇ।

Related Post