Ludhiana News : ਪਾਵਰ ਸੈਕਟਰ ਸਾਂਝੀ ਐਕਸ਼ਨ ਕਮੇਟੀ ਪੰਜਾਬ ਵੱਲੋਂ ਬਿਜਲੀ ਦਫ਼ਤਰ ਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

Ludhiana News : ਪਾਵਰ ਸੈਕਟਰ ਸਾਂਝੀ ਐਕਸ਼ਨ ਕਮੇਟੀ ਪੰਜਾਬ ਵੱਲੋਂ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਮੁੱਖ ਬਿਜਲੀ ਦਫਤਰ ਲੁਧਿਆਣਾ ਵਿਖੇ ਪੰਜਾਬ ਸਰਕਾਰ ਖਿਲਾਫ਼ ਧਰਨਾ ਲਗਾਇਆ ਗਿਆ। ਇਸ ਦੌਰਾਨ ਸੈਂਕੜੇ ਦੀ ਗਿਣਤੀ ਵਿੱਚ ਪਹੁੰਚੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਵਿਭਾਗ ਦੀਆਂ ਜਮੀਨਾਂ ਵੇਚਣ ਦੀ ਤਿਆਰੀ ਕਰਨ ਦਾ ਆਰੋਪ ਲਗਾਇਆ

By  Shanker Badra January 15th 2026 03:44 PM

Ludhiana News : ਪਾਵਰ ਸੈਕਟਰ ਸਾਂਝੀ ਐਕਸ਼ਨ ਕਮੇਟੀ ਪੰਜਾਬ ਵੱਲੋਂ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਮੁੱਖ ਬਿਜਲੀ ਦਫਤਰ ਲੁਧਿਆਣਾ ਵਿਖੇ ਪੰਜਾਬ ਸਰਕਾਰ ਖਿਲਾਫ਼ ਧਰਨਾ ਲਗਾਇਆ ਗਿਆ। ਇਸ ਦੌਰਾਨ ਸੈਂਕੜੇ ਦੀ ਗਿਣਤੀ ਵਿੱਚ ਪਹੁੰਚੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਵਿਭਾਗ ਦੀਆਂ ਜਮੀਨਾਂ ਵੇਚਣ ਦੀ ਤਿਆਰੀ ਕਰਨ ਦਾ ਆਰੋਪ ਲਗਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਆਰੋਪ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੇ ਵਿਰੋਧ ਵਿੱਚ ਅੱਜ ਉਹ ਧਰਨਾ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਹਨ। ਉਹਨਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਉਹ ਸਰਕਾਰ ਕੋਲ ਆਪਣੀਆਂ ਮੰਗਾਂ ਰੱਖ ਚੁੱਕੇ ਹਨ ਪਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨੂੰ ਤਿਆਰ ਨਹੀਂ ਹੈ। 

ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਹ ਬਿਜਲੀ ਸੋਧ ਬਿਲ 2025 ਨੂੰ ਰੱਦ ਕਰਵਾਉਣ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਇਹਨਾਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।

Related Post