ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

By  Pardeep Singh November 8th 2022 01:30 PM -- Updated: November 8th 2022 01:32 PM

< color="#1b1b1b" face="Roboto, Arial, sans-serif">ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।
< color="#1b1b1b" face="Roboto, Arial, sans-serif">
< color="#1b1b1b" face="Roboto, Arial, sans-serif">
< color="#1b1b1b" face="Roboto, Arial, sans-serif">ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆਂ ਸੰਗਤ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਜਿਸਦੇ ਚਲਦੇ ਅਜ ਗੁਰੂ ਘਰ ਹਾਜ਼ਰੀਆ ਭਰੀਆਂ ਹਨ।
< color="#1b1b1b" face="Roboto, Arial, sans-serif">
< color="#1b1b1b" face="Roboto, Arial, sans-serif">
< color="#1b1b1b" face="Roboto, Arial, sans-serif"> ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਗਤ ਵੱਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ। 

Related Post