ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਮੁਕੰਮਲ : ਡਾ. ਤੇਜਵੰਤ ਸਿੰਘ ਢਿੱਲੋਂ

ਚੀਨ ਤੇ ਹੋਰ ਦੇਸ਼ਾਂ ਵਿਚ ਫੈਲੇ ਕੋਰੋਨਾ ਕਾਰਨ ਪੰਜਾਬ ਵਿਚ ਕੋਰੋਨਾ ਨਾਲ ਨਜਿੱਠਣ ਲਈ ਜੰਗੀ ਪੱਧਰ ਉਤੇ ਤਿਆਰੀਆਂ ਚੱਲ ਰਹੀਆਂ ਹਨ। ਲੋਕਾਂ ਨੂੰ ਵੈਕਸੀਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

By  Ravinder Singh December 27th 2022 04:26 PM

ਬਠਿੰਡਾ : ਚੀਨ ਵਿੱਚ ਲਗਾਤਾਰ ਕੋਰੋਨਾ ਦੇ ਕੇਸ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਤੋਂ ਬਾਅਦ ਸਿਹਤ ਵਿਭਾਗ ਨੇ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਹਨ। ਸਿਹਤ ਵਿਭਾਗ ਨੇ ਕੋਰੋਨਾ ਟੈਸਟਾਂ 'ਚ ਵਾਧਾ ਕਰ ਦਿੱਤਾ ਹੈ ਉਥੇ ਹੀ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ।



ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂ ਅਜੇ ਘਬਰਾਉਣ ਦੀ ਜ਼ਰੂਰਤ ਨਹੀਂ ਪਰ ਸਾਵਧਾਨੀ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਟੈਸਟਾਂ ਵਿੱਚ ਵਾਧਾ ਕਰ ਦਿੱਤਾ ਗਿਆ। ਭਾਵੇਂ ਅਜੇ ਬਹੁਤੇ ਕੋਰੋਨਾ ਦੇ ਮਰੀਜ਼ ਸਾਹਮਣੇ ਨਹੀਂ ਆ ਰਹੇ ਪਰ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਰੋਨਾ ਦੀ ਤਿਆਰੀ ਕਰਨ ਲਈ ਕਹਿ ਦਿੱਤਾ ਗਿਆ ਹੈ ਤਾਂ ਜੋ ਲੋੜ ਪੈਣ ਉਤੇ ਜਿਸ ਤਰ੍ਹਾਂ ਉਨ੍ਹਾਂ ਨੇ ਸਾਡੀ ਪਹਿਲਾਂ ਸਹਾਇਤਾ ਕੀਤੀ ਸੀ ਉਸੇ ਤਰ੍ਹਾਂ ਕਰ ਸਕਣ।

ਇਹ ਵੀ ਪੜ੍ਹੋ : ਸਰਕਾਰ ਦੀ ਨਵੀਂ ਪਹਿਲਕਦਮੀ ਤਹਿਤ ਸਕੂਲੀ ਵਿਦਿਆਰਥਣ ਨੂੰ ਇੱਕ ਦਿਨ ਲਈ ਬਣਾਇਆ ਡੀ.ਸੀ. ਪਟਿਆਲਾ

ਉਧਰ ਦੂਜੇ ਪਾਸੇ ਕੋਰੋਨਾ ਲਗਾਉਣ ਲਈ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਪਿੰਡ-ਪਿੰਡ ਜਾਗਰੂਕ ਕਰਨ ਦੇ ਮਕਸਦ ਨਾਲ ਬਠਿੰਡਾ ਤੋਂ ਇਕ ਵੈਨ ਰਵਾਨਾ ਕੀਤੀ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਮਮਤਾ NGO ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਪੂਰੇ ਜ਼ਿਲ੍ਹੇ ਦੇ ਲੋਕਾਂ ਨੂੰ ਕੋਵਿਡ ਵੈਕਸੀਨੇਸਨ ਲਗਾਉਣ ਲਈ ਜਾਗਰੂਕ ਕਰੇਗੀ।

Related Post