ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ; CM ਮਾਨ ਦੇ ਝੂਠ ਦਾ ਕੀਤਾ ਪਰਦਾਫਾਸ਼
Jasmeet Singh
November 1st 2023 04:53 PM --
Updated:
November 1st 2023 04:55 PM
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਵੱਖ-ਵੱਖ ਸੀਨੀਅਰ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਡੀਬੇਟ ਦੇ ਨਾਂਅ 'ਤੇ ਕੀਤੀ ਡਰਾਮੇਬਾਜ਼ੀ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦਰਮਿਆਨ ਬਿਨਾਂ ਕਿਸੇ ਸਬੂਤਾਂ ਤੋਂ ਅਕਾਲੀ ਦਲ ਦੇ ਮਰਹੂਮ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਜਿਹੜੇ CM ਮਾਨ ਨੇ ਇਲਜ਼ਾਮ ਲਗਾਏ, ਉਨ੍ਹਾਂ ਬਿਆਨਾਂ ਦੀ ਵੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।