Goindwal Sahib jail: ਪੁਲਿਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਤੋਂ ਫਰਾਰ ਕੈਦੀ, ਭਾਲ ਜਾਰੀ

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੀ ਜੇਲ੍ਹ ਦੇ ਸੁਰੱਖਿਆ ਪ੍ਰਬੰਧ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਏ ਹਨ। ਦੱਸ ਦਈਏ ਕਿ ਕੇਂਦਰੀ ਜੇਲ੍ਹ ਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

By  Aarti March 15th 2023 09:40 AM

ਤਰਨਤਾਰਨ: ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੀ ਜੇਲ੍ਹ ਦੇ ਸੁਰੱਖਿਆ ਪ੍ਰਬੰਧ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਏ ਹਨ। ਦੱਸ ਦਈਏ ਕਿ ਕੇਂਦਰੀ ਜੇਲ੍ਹ ਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਇਲਾਜ ਲਈ ਲਿਆਂਦਾ ਕੈਦੀ ਭੋਲੂ ਮੁਰਾਦਪੁਰੀਆ ਪੁਲਿਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਤੋਂ ਫਰਾਰ ਹੋ ਗਿਆ। ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ  6 ਸਤੰਬਰ 2018 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਭੋਲੂ ਮੁਰਾਦਪੁਰੀਆ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਦੋਸ਼ੀ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਭੋਲੂ ਮੁਰਾਦਪੁਰੀਆ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਰੱਖਿਆ ਜਾ ਰਿਹਾ ਸੀ ਕਿ ਭੋਲੂ ਮੁਰਾਦਪੁਰੀਆ ਨੇ ਜੇਲ੍ਹ ਪ੍ਰਬੰਧਕਾਂ ਨੂੰ ਦੱਸਿਆ ਕਿ ਉਸ ਦੀ ਸਿਹਤ ਖ਼ਰਾਬ ਹੈ।

ਪੁਲਿਸ ਦੀ ਟੀਮ ਕੈਦੀ ਭੋਲੂ ਮੁਰਾਦਪੁਰੀਆ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ। ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਵੱਲੋਂ ਕੈਦੀ ਦੀ ਜਾਂਚ ਕੀਤੀ ਗਈ। ਜਿਸ ਦੌਰਾਨ ਭੋਲੂ ਮੁਰਾਦਪੁਰੀਆ ਵਾਰਡ ਵਿੱਚ ਤਾਇਨਾਤ ਹੌਲਦਾਰ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਕੈਦੀ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਪਰ ਦੋਸ਼ੀ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ।

ਫਿਲਹਾਲ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਵੱਲੋਂ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਜਿਸ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: G-20 summit in Amritsar: ਅੰਮ੍ਰਿਤਸਰ 'ਚ ਅੱਜ ਤੋਂ G-20 ਸੰਮੇਲਨ ਦੀ ਸ਼ੁਰੂਆਤ, ਸਿੱਖਿਆ ਦੇ ਮੁੱਦੇ ’ਤੇ ਹੋਵੇਗਾ ਮੰਥਨ

Related Post