ਪ੍ਰੋ. ਭੁੱਲਰ ਦੀ ਪ੍ਰੀ-ਮੈਚਿਓਰ ਰਿਹਾਈ ਦੀ ਮੰਗ ਕਰਦੀ ਪਟੀਸ਼ਨ ਖਾਰਜ, ਹਾਈਕੋਰਟ 'ਚੋਂ ਵਾਪਸ ਲਈ ਗਈ ਪਟੀਸ਼ਨ

By  KRISHAN KUMAR SHARMA February 27th 2024 03:48 PM

Prof. Devinderpal Bhullar case: ਪ੍ਰੋ. ਦਵਿੰਦਰਪਾਲ ਭੁੱਲਰ (prof-davinderpal-singh) ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਾਈਕੋਰਟ ਵੱਲੋਂ ਪ੍ਰੋ. ਭੁੱਲਰ ਦੀ ਪ੍ਰੀ ਮੈਚਿਓਰ ਰਿਹਾਈ ਦੀ ਮੰਗ ਕਰਦੀ ਪਟੀਸ਼ਨ ਖਾਰਜ ਹੋ ਗਈ ਹੈ। ਇਹ ਪਟੀਸ਼ਨ ਹਾਈਕੋਰਟ ਵਿਚੋਂ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਵਾਪਸ ਲਏ ਜਾਣ ਕਾਰਨ ਖਾਰਜ ਹੋਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ (Delhi Government) ਦੇ ਸਜ਼ਾ ਰੀਵਿਊ ਬੋਰਡ ਨੇ ਜਨਵਬਰੀ ਮਹੀਨੇ ਵਿੱਚ ਪ੍ਰੋ. ਭੁੱਲਰ ਦੀ ਪ੍ਰੀ ਮੈਚਿਓਰ ਰਿਹਾਈ ਦੀ ਮੰਗ ਖਾਰਜ ਕਰ ਦਿੱਤੀ ਸੀ। ਮੰਗਲਵਾਰ ਹਾਈਕੋਰਟ ਨੇ ਕਿਹਾ ਕਿ ਜਦੋਂ ਦਿੱਲੀ ਸਰਕਾਰ ਦਾ ਬੋਰਡ ਹੀ ਉਨ੍ਹਾਂ ਦੀ ਮੰਗ ਨੂੰ ਖਾਰਜ ਕਰ ਚੁੱਕਿਆ ਹੈ ਤਾਂ ਹੁਣ ਨਵੇਂ ਸਿਰ੍ਹੇ ਤੋਂ ਬੋਰਡ (Delhi Sentence Review Board) ਦੇ ਇਸ ਫੈਸਲੇ ਨੂੰ ਚੁਨੌਤੀ ਦੇਣੀ ਪਵੇਗੀ। ਇਸ ਤੋਂ ਬਾਅਦ ਹੁਣ ਬੋਰਡ ਦੇ ਇਸ ਫੈਸਲੇ ਨੂੰ ਚੁਨੌਤੀ ਦਿੱਤੀ ਜਾ ਸਕਦੀ ਹੈ।

ਦੱਸ ਦਈਏ ਕਿ ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਬਾਅਦ ਵਿੱਚ ਸੁਪਰੀਮ ਕੋਰਟ ਨੇ ਉਸਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

ਸਜ਼ਾ ਸਮੀਖਿਆ ਬੋਰਡ ਪਹਿਲਾਂ ਹੀ 6 ਵਾਰ ਭੁੱਲਰ ਦੀ ਪ੍ਰੀ-ਮੈਚਿਓਰ ਰਿਹਾਈ ਦੀ ਮੰਗ ਨੂੰ ਰੱਦ ਕਰ ਚੁੱਕਾ ਹੈ, ਹੁਣ ਇੱਕ ਵਾਰ ਫਿਰ ਦਿੱਲੀ ਸਰਕਾਰ ਨੇ ਸਜ਼ਾ ਮੁਆਫ ਕਰਨ ਦੀ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

Related Post