Punjabi University VC : ਪ੍ਰੋ. ਜਗਦੀਪ ਸਿੰਘ ਬਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ

Punjabi University New VC : ਡਾਕਟਰ ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ (vice chancellor) ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਅੱਜ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਵੀਸੀ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਰੱਖੀ ਗਈ ਹੈ।

By  Shanker Badra May 19th 2025 09:47 PM

  Punjabi University VC : ਪ੍ਰੋ. ਜਗਦੀਪ ਸਿੰਘ ਬਣੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ


 Punjabi University New VC : ਡਾਕਟਰ ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ  (vice chancellor) ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਅੱਜ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਵੀਸੀ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਰੱਖੀ ਗਈ ਹੈ।  ਇਸ ਵੇਲੇ ਪੰਜਾਬੀ ਯੂਨੀਵਰਸਿਟੀ ਵਿਚ ਜੀਐਨਡੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਕੋਲ ਵਾਧੂ ਚਾਰਜ ਹੈ। ਦੱਸ ਦੇਈਏ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਸੀ।

ਪ੍ਰੋ. ਜਗਦੀਪ ਸਿੰਘ ਇਸ ਵੇਲੇ ਆਈਸ਼ਰ ਮੁਹਾਲੀ ਦੇ ਰਜਿਸਟਰਾਰ ਵਜੋਂ ਸੇਵਾਵਾਂ ਨਿਭਾ ਰਹੇ ਹਨ।  ਆਈਆਈਐਸਈਆਰ ਮੋਹਾਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵਿੱਚ ਡਾਇਰੈਕਟਰ (ਓ), ਐਡੀਸ਼ਨਲ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਚੀਫ਼ ਵਿਜੀਲੈਂਸ ਅਫ਼ਸਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। 

ਉਹ ਚਾਰ ਸਾਲ ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ ਦੇ ਰਜਿਸਟਰਾਰ ਰਹੇ, ਜਿੱਥੇ ਉਨ੍ਹਾਂ ਨੇ ਪ੍ਰੀਖਿਆਵਾਂ ਕੰਟਰੋਲਰ ਅਤੇ ਵਿੱਤ ਅਫ਼ਸਰ ਵਜੋਂ ਵੀ ਸੇਵਾ ਨਿਭਾਈ। ਜਦੋਂ ਭਾਰਤ ਸਰਕਾਰ ਦੁਆਰਾ ਆਈਆਈਐਸਈਆਰ ਮੁਹਾਲੀ ਦੇ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਤਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰੋਜੈਕਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ IISER ਮੁਹਾਲੀ ਨਾਲ ਕੋਆਰਡੀਨੇਟਰ ਅਤੇ ਸਹਾਇਕ ਫੈਕਲਟੀ (2007-2012) ਵਜੋਂ ਜੁੜੇ ਰਹੇ।  ਪ੍ਰੋ. ਜਗਦੀਪ ਸਿੰਘ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿੱਚ ਬਾਇਓਟੈਕਨਾਲੋਜੀ ਦੇ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ।


Related Post