Exam Centers in Mohali: ਪ੍ਰੀਖਿਆ ਕੇਂਦਰਾਂ ਦੇ ਨੇੜੇ100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ

By  Aarti February 22nd 2023 05:45 PM

ਮੁਹਾਲੀ: ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿਖਿਆ ਬੋਰਡ ਅਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ, ਵੱਲੋਂ ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰੀਖਿਆ ਕੇਂਦਰਾਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ।


ਦੱਸ ਦਈਏ ਕਿ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ, ਵੱਲੋਂ ਜ਼ਿਲ੍ਹਾ ਐਸਏਐਸ ਨਗਰ ਵਿਚ ਨਿਸ਼ਚਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਅਪ੍ਰੈਲ 2023 ਤੱਕ ਲਾਗੂ ਰਹਿਣਗੇ। 


Related Post