PRTC and Punbus News : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਠੇਕਾ ਮੁਲਾਜ਼ਮਾਂ ਨੇ ਕੀਤਾ ਇਹ ਐਲਾਨ

ਉਨ੍ਹਾਂ ਵੱਲੋਂ ਸਵੇਰ 10 ਵਜੇ ਤੋਂ ਲੈ ਕੇ 12 ਵਜੇ ਤੱਕ ਇਹ ਗੇਟ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਜਿਨ੍ਹਾਂ ਸਾਥੀਆਂ ਨੂੰ ਜੇਲ੍ਹਾਂ ’ਚ ਬੰਦ ਰੱਖਿਆ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਈ ਕੀਤੀ ਜਾਵੇ।

By  Aarti January 6th 2026 11:28 AM

PRTC and Punbus News : ਪੰਜਾਬ ਭਰ ’ਚ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮ ਵੱਲੋਂ ਇੱਕ ਫੇਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਬੱਸ ਸਟੈਂਡਾਂ ਦੇ ਗੇਟ ਬੰਦ ਕਰ ਕੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਵੇਰ 10 ਵਜੇ ਤੋਂ ਲੈ ਕੇ 12 ਵਜੇ ਤੱਕ ਇਹ ਗੇਟ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਜਿਨ੍ਹਾਂ ਸਾਥੀਆਂ ਨੂੰ ਜੇਲ੍ਹਾਂ ’ਚ ਬੰਦ ਰੱਖਿਆ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਈ ਕੀਤੀ ਜਾਵੇ। 

ਇਸ ਸਬੰਧੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮਹੀਨਿਆਂ ਵਿੱਚ ਕਿਲੋਮੀਟਰ ਦੀ ਸਕੀਮ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਸਰਕਾਰ ਨੇ ਕਈ ਮੁਲਾਜ਼ਮਾਂ ’ਤੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ। ਪਰ ਹਜੇ ਵੀ ਉਨ੍ਹਾਂ ਦੇ ਕਈ ਮੁਲਾਜ਼ਮ ਜੇਲ੍ਹਾਂ ਦੇ ਵਿੱਚ ਹੀ ਬੰਦ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਉਹ ਅੱਜ ਗੇਟ ਰੈਲੀ ਕੱਢ ਰਹੇ ਹਨ। 

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ 9 ਤਰੀਕ ਨੂੰ ਸੰਗਰੂਰ ਦੇ ਵਿੱਚ ਇੱਕ ਵੱਡੀ ਕਨਵੈਂਸ਼ਨ ਕਰਨਗੇ, ਉਸ ਦੌਰਾਨ ਪੈਦਲ ਮਾਰਚ ਵੀ ਕੱਢਿਆ ਜਾਵੇਗਾ, ਜੇ ਸਰਕਾਰ ਨੇ ਉਨ੍ਹਾਂ ਦੇ ਸਾਥੀ ਰਿਹਾਅ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਅਣਮਿੱਥੇ ਸਮੇਂ ਦੇ ਲਈ ਹੜਤਾਲ ’ਤੇ ਜਾਣਗੇ।

ਇਹ ਵੀ ਪੜ੍ਹੋ : Jagraon ’ਚ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਮਾਣੂਕੇ ਪਿੰਡ ਦੇ ਕਈ ਲੋਕਾਂ ਨੂੰ ਵੀ ਕੀਤਾ ਰਾਊਂਡਅਪ

Related Post