Atta Dal Cards Cancellation: ਆਟਾਦਾਲ ਕਾਰਡ ਕੱਟੇ ਦੇ ਵਿਰੋਧ ਵਿੱਚ ਬਠਿੰਡਾ ਵਿਖੇ ਗਰੀਬ ਲੋਕਾਂ ਵੱਲੋ ਸਰਕਾਰ ਅਤੇ ਪ੍ਰਸਾਸਨ ਖਿਲਾਫ ਰੋਸ ਪ੍ਰਦਰਸਨ

ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਆਟਾਦਾਲ ਕਾਰਡਾਂ ਖ਼ਿਲਾਫ਼ ਲੋਕਾਂ ਦਾ ਸਰਕਾਰ ਪ੍ਰਤੀ ਗੁੱਸਾ ਵੱਧਦਾ ਜਾ ਰਿਹਾ ਹੈ। ਕਾਰਡ ਕੱਟਣ ਦੇ ਵਿਰੋਧ ਵਿੱਚ ਬਠਿੰਡਾ ਵਿਖੇ ਗਰੀਬ ਲੋਕਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਦੀਪ ਨਗਰ ਮੁਹੱਲਾ ਨਿਵਾਸੀਆਂ ਨੇ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਡਿਪੂ ਮਾਲਕਾਂ ਅਤੇ ਬਠਿੰਡਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ।

By  Jasmeet Singh March 6th 2023 08:27 PM

ਬਠਿੰਡਾ: ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੇ ਕੱਟੇ ਗਏ ਆਟਾਦਾਲ ਕਾਰਡਾਂ ਖ਼ਿਲਾਫ਼ ਲੋਕਾਂ ਦਾ ਸਰਕਾਰ ਪ੍ਰਤੀ ਗੁੱਸਾ ਵੱਧਦਾ ਜਾ ਰਿਹਾ ਹੈ। ਕਾਰਡ ਕੱਟਣ ਦੇ ਵਿਰੋਧ ਵਿੱਚ ਬਠਿੰਡਾ ਵਿਖੇ ਗਰੀਬ ਲੋਕਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਦੀਪ ਨਗਰ ਮੁਹੱਲਾ ਨਿਵਾਸੀਆਂ ਨੇ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਡਿਪੂ ਮਾਲਕਾਂ ਅਤੇ ਬਠਿੰਡਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। 

ਮੁਹੱਲਾ ਨਿਵਾਸੀਆਂ ਨੇ ਆਖਿਆ ਕਿ ਗਰੀਬਾਂ ਨੂੰ ਮਿਲਣ ਵਾਲੀ ਕਣਕ ਹੁਣ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਕਿ ਰਾਸ਼ਨ ਕਾਰਡ ਕੱਟ ਦਿੱਤੇ, ਅਸੀਂ ਬਾਰ ਬਾਰ ਡਿਪੂ ਦੇ ਚੱਕਰ ਲਗਾ ਲਗਾ ਕੇ ਥੱਕ ਚੁੱਕੇ ਹਾਂ, ਸਾਨੂੰ ਕਣਕ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਘਰ ਦਾ ਗੁਜਾਰਾ ਬਹੁਤ ਮੁਸ਼ਕਿਲ ਨਾਲ ਹੋ ਰਿਹਾ ਹੈ। ਮਹਿੰਗਾਈ ਵਧਦੀ ਜਾ ਰਹੀ ਹੈ। ਉਹਨਾਂ ਕਿਹਾ ਕਿ 'ਆਪ' ਸਰਕਾਰ ਤਾਂ ਚੁਣੀ ਸੀ ਕਿ ਸਾਨੂੰ ਚੰਗੀਆ ਸਹੂਲਤਾਂ ਦਿੱਤੀਆਂ ਜਾਣਗਿਆਂ ਪਰ ਇਹਨਾਂ ਨੇ ਹੋਰ ਸਹੂਲਤਾਂ ਦੇਣ ਦੀ ਬਜਾਏ ਸਾਡੇ ਆਟਾ ਦਾਲ ਕਾਰਡ ਹੀ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਜੋ ਸਰਕਾਰ ਆਟਾ ਦਾਲ ਹੀ ਕੱਟੀ ਜਾਦੀ ਹੈ, ਉਹ ਕਿਥੋਂ ਹਜਾਰ ਰੁਪਏ ਦੇ ਮਹੀਨਾਂ ਜਾਂ ਨੋਕਰੀ ਦੇ ਦੇਵੇਗੀ।

ਉਧਰ ਦੂਜੇ ਪਾਸੇ ਗਰੀਬ ਲੋਕਾਂ ਦੇ ਕਾਰਡ ਕੱਟਣ ਦੇ ਵਿਰੋਧ ਵਿੱਚ ਮਜ਼ਦੂਰ ਮੁਕਤੀ ਮੋਰਚਾ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਡੀਸੀ ਦਫਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸਨ ਕੀਤਾ। ਜਿੰਨਾ ਸਰਕਾਰ ਤੇ ਪ੍ਰਸਾਸਨ ਖ਼ਿਲਾਫ਼ ਜੰਮ ਕੇ ਨਾਰੇਬਾਜੀ ਕੀਤੀ। ਉਹਨਾਂ ਮੰਗ ਕੀਤੀ ਕਿ ਗਰੀਬ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡ ਤੁਰੰਤ ਬਹਾਲ ਕੀਤੇ ਜਾਣ, ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਕਾਰਡ ਜਲਦੀ ਬਹਾਲ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ ਕੀਤਾ ਜਾਵੇਗਾ।

Related Post