Punjabi University: ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਗ੍ਰਾਂਟ ਵਧਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਗ੍ਰਾਂਟ ਵਧਾਉਣ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ ਸਾਂਝਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

By  Aarti March 13th 2023 01:39 PM

ਗਗਨਦੀਪ ਅਹੁਜਾ (ਪਟਿਆਲਾ, 13 ਮਾਰਚ): ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਗ੍ਰਾਂਟ ਵਧਾਉਣ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ ਸਾਂਝਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਇਹ ਰੋਸ ਪ੍ਰਦਰਸ਼ਨ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਸੱਦੇ ’ਤੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। 


ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਗ੍ਰਾਂਟ ਨਾ ਮਿਲਣ ਦੇ ਰੋਸ ਵਜੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਵੱਲੋ ਮੁੱਖ ਗੇਟ 'ਤੇ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਗ੍ਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਹੀ ਕਰਜ਼ੇ ਹੇਠ ਚੱਲ ਰਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: Congress Party Protest: ਪੰਜਾਬ ਕਾਂਗਰਸ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦਾ 'ਚੱਲੋਂ ਰਾਜਭਵਨ' ਮਾਰਚ

Related Post