Patiala ਬੱਸ ਅੱਡੇ ‘ਤੇ ਠੇਕਾ ਮੁਲਾਜ਼ਮਾਂ ਦੇ ਸਮਰਥਨ ’ਚ ਮੁੜ ਭੜਕਿਆ ਰੋਸ ਪ੍ਰਦਰਸ਼ਨ, ਹੁਣ ਕੀਤੀ ਜਾ ਰਹੀ ਇਹ ਮੰਗ
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬੀਤੇ ਦਿਨ ਜਿਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ, ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
Patiala News : ਪੀ.ਆਰ.ਟੀ.ਸੀ. ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਕੱਲ੍ਹ ਹੋਏ ਤਣਾਅਪੂਰਨ ਪ੍ਰਦਰਸ਼ਨ ਤੋਂ ਬਾਅਦ ਅੱਜ ਪਟਿਆਲਾ ਦੇ ਬੱਸ ਅੱਡੇ ‘ਤੇ ਕਈ ਜਥੇਬੰਦੀਆਂ ਨੇ ਇਕੱਠੇ ਹੋ ਕੇ ਮੁੜ ਧਰਨਾ ਪ੍ਰਦਰਸ਼ਨ ਕੀਤਾ।
ਬੀਤੇ ਦਿਨ ਠੇਕਾ ਪੀਆਰਟੀਸੀ ਮੁਲਾਜ਼ਮ ਪੰਜਾਬ ਸਰਕਾਰ ਵੱਲੋਂ ਨਵੇਂ ਬੱਸ ਟੈਂਡਰ ਖੋਲ੍ਹਣ ਦੇ ਵਿਰੋਧ ਵਿੱਚ ਬੱਸ ਅੱਡੇ ‘ਤੇ ਧਰਨਾ ਦੇ ਰਹੇ ਸਨ। ਉਹਨਾਂ ਦੀ ਮੁੱਖ ਮੰਗ ਸੀ ਕਿ ਕਿਲੋਮੀਟਰ ਸਕੀਮ ਵਿੱਚ ਪ੍ਰਾਈਵੇਟ ਬੱਸਾਂ ਦੀ ਬਜਾਏ ਸਰਕਾਰੀ ਬੱਸਾਂ ਚਲਾਈਆਂ ਜਾਣ। ਕੱਲ੍ਹ ਦੇ ਰੋਸ ਦੌਰਾਨ ਪੁਲਿਸ ਅਤੇ ਮੁਲਾਜ਼ਮਾਂ ਵਿਚਕਾਰ ਝੜਪ ਵੀ ਹੋਈ ਸੀ, ਜਿਸ ਤੋਂ ਬਾਅਦ ਸਰਕਾਰ ਨੇ ਕੁਝ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ।
ਅੱਜ ਵੱਖ–ਵੱਖ ਯੂਨੀਅਨਾਂ ਅਤੇ ਜਥੇਬੰਦੀਆਂ ਬੱਸ ਅੱਡੇ ‘ਤੇ ਪਹੁੰਚੀਆਂ ਅਤੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੁਬਾਰਾ ਧਰਨਾ ਸ਼ੁਰੂ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬੀਤੇ ਦਿਨ ਜਿਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ, ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਕਰਮਚਾਰੀਆਂ ਨੂੰ ਸਸਪੈਂਡ ਜਾਂ ਬਰਖ਼ਾਸਤ ਕੀਤਾ ਗਿਆ ਹੈ, ਉਹ ਕਾਰਵਾਈ ਵਾਪਸ ਲਈ ਜਾਵੇ। ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਅਤੇ ਨੌਕਰੀ ‘ਚ ਪੱਕਾ ਕੀਤਾ ਜਾਵੇ।
ਧਰਨੇ ਵਿੱਚ ਵੱਖ–ਵੱਖ ਯੂਨੀਆੰ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਫੈਸਲਿਆਂ ਨੂੰ “ਨਾਇਨਸਾਫ਼ੀ” ਕਰਾਰ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab Bus Strike : ਪੰਜਾਬ ਸਰਕਾਰ ਨੇ ਪਨਬੱਸ ਜਲੰਧਰ-1 ਡਿਪੂ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੂੰ ਕੀਤਾ ਸਸਪੈਂਡ ,ਧਰਨੇ ਨੂੰ ਦੱਸਿਆ ਗੈਰ-ਕਾਨੂੰਨੀ